ਸੰਤੋਸ਼ ਕੁਮਾਰ ਸਿੰਗਲਾ, ਮਲੌਦ

ਦਿ ਬੇਰਕਲਾਂ ਦੁੱਧ ਉਤਪਾਦਕ ਸਹਿਕਾਰੀ ਸਭਾ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਰਿਟਰਨਿੰਗ ਅਫ਼ਸਰ ਹਰਪ੍ਰਰੀਤ ਕੌਰ ਤੇ ਇੰਸਪੈਕਟਰ ਚਰਨਜੀਤ ਸਿੰਘ ਦੀ ਦੇਖ ਰੇਖ ਹੇਠ ਕਰਵਾਈ ਗਈ। ਜਿਸ ਵਿਚ ਪਿੰਡ ਦੇ ਦੁੱਧ ਉਤਪਾਦਕਾਂ ਨੇ ਸਾਬਕਾ ਸਰਪੰਚ ਜਸਵੰਤ ਸਿੰਘ ਬੇਰਕਲਾਂ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਤੇ ਨਾਜਰ ਸਿੰਘ ਸੀਨੀਅਰ ਮੀਤ ਪ੍ਰਧਾਨ, ਹਰਬੰਸ ਸਿੰਘ ਮੀਤ ਪ੍ਰਧਾਨ, ਗੁਰਮੁਖ ਸਿੰਘ, ਬਲਵੀਰ ਸਿੰਘ, ਪਰਮਿੰਦਰ ਸਿੰਘ ਤੇ ਜੰਗ ਸਿੰਘ ਕਮੇਟੀ ਮੈਂਬਰ ਚੁਣੇ ਗਏ। ਨਵ-ਨਿਯੁਕਤ ਪ੍ਰਧਾਨ ਜਸਵੰਤ ਸਿੰਘ ਬੇਰਕਲਾਂ ਨੇ ਕਿਹਾ ਕਿ ਉਹ ਖੇਤੀਬਾੜੀ ਦੇ ਇਸ ਪ੍ਰਮੁੱਖ ਸਹਾਇਕ ਧੰਦੇ ਨੂੰ ਪ੍ਰਫੁੱਲਤ ਕਰਨ ਤੇ ਦੁੱਧ ਉਤਾਪਦਕਾਂ ਨੂੰ ਬਣਦੀਆਂ ਸਹੂਲਤਾਂ ਦਿਵਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ। ਬਲਾਕ ਸੰਮਤੀ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਪਿਛਲੀ ਕਮੇਟੀ ਤੇ ਦੁੱਧ ਉਤਪਾਦਕਾਂ ਦਾ ਸਰਬਸੰਮਤੀ ਲਈ ਧੰਨਵਾਦ ਕਰਦਿਆਂ ਨਵੀਂ ਕਮੇਟੀ ਨੂੰ ਵਧਾਈ ਦਿੰਦਿਆਂ ਸਮੂਹ ਦੁੱਧ ਉਤਪਾਦਕਾਂ ਨੇ ਸਨਮਾਨ ਕੀਤਾ। ਇਸ ਮੌਕੇ ਹਰਜਿੰਦਰ ਸਿੰਘ ਬਿੱਟੂ, ਪਰਮਿੰਦਰ ਸਿੰਘ ਬਿੰਦੀ ਪੰਚ, ਹਰਪ੍ਰਰੀਤ ਸਿੰਘ ਸੇਠ, ਸੁਖਵਿੰਦਰ ਸਿੰਘ ਪੱਪੀ, ਵਿਜੈ ਕੁਮਾਰ, ਜਰਨੈਲ ਸਿੰਘ ਫੌਜੀ, ਜਰਨੈਲ ਸਿੰਘ, ਗੁਰਿੰਦਰ ਸਿੰਘ, ਪ੍ਰਧਾਨ ਗੁਰਬਿੰਦਰ ਸਿੰਘ ਬਿੰਦਾ, ਕਬੱਡੀ ਕੁਮੈਂਟਰ ਗੁਰਪ੍ਰਰੀਤ ਸਿੰਘ, ਸਾਬਕਾ ਪ੍ਰਧਾਨ ਬੰਤ ਸਿੰਘ, ਹਰਪ੍ਰਰੀਤ ਸਿੰਘ ਪੀਤਾ, ਲਖਵਿੰਦਰ ਸਿੰਘ ਲੱਖੀ, ਨਿਰਮਲ ਸਿੰਘ, ਪ੍ਰਧਾਨ ਕੁਲਵਿੰਦਰ ਸਿੰਘ, ਸੀਤਲ ਸਿੰਘ, ਗੁਰਿੰਦਰ ਸਿੰਘ, ਡਾ. ਰਣਜੀਤ ਸਿੰਘ, ਬਲਜੀਤ ਸਿੰਘ ਫੌਜੀ ਆਦਿ ਹਾਜ਼ਰ ਸਨ।