ਦੇਸ਼ ਭਗਤੀ ਦੇ ਰੰਗ 'ਚ ਰੰਗਿਆ ਸਾਹਿਬ ਪਬਲਿਕ ਸਕੂਲ
ਦੇਸ਼ ਭਗਤੀ ਦੇ ਰੰਗ 'ਚ ਰੰਗਿਆ ਸਾਹਿਬ ਪਬਲਿਕ ਸਕੂਲ
Publish Date: Wed, 28 Jan 2026 07:33 PM (IST)
Updated Date: Thu, 29 Jan 2026 04:11 AM (IST)
ਫੋਟੋ ਨੰਬਰ-38 ਰਵੀ, ਪੰਜਾਬੀ ਜਾਗਰਣ, ਲੁਧਿਆਣਾ : ਸਾਹਿਬ ਪਬਲਿਕ ਸਕੂਲ ’ਚ ਗਣਤੰਤਰ ਦਿਵਸ ਮਨਾਇਆ ਗਿਆ। ਦਿਨ ਦੀ ਸ਼ੁਰੂਆਤ ਰਾਸ਼ਟਰ ਗੀਤ ਨਾਲ ਹੋਈ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਦੇਸ਼ ਲਈ ਕੁਰਬਾਨੀ ਦੇਣ ਵਾਲੇ ਦੇਸ਼ ਭਗਤਾਂ ਦੇ ਪਹਿਰਾਵਿਆਂ ਚ ਸੱਜ ਕੇ ਨੁਕੜ ਨਾਟਕ ਪੇਸ਼ ਕੀਤੇ, ਜਿਸ ਰਾਹੀਂ ਵਿਦਿਆਰਥੀਆਂ ਨੇ ਇਹ ਦਰਸ਼ਾਇਆ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਯੋਧਿਆਂ ਨੇ ਕਿਸ ਤਰ੍ਹਾਂ ਆਪਣੀਆਂ ਕੁਰਬਾਨੀਆਂ ਦੇਸ਼ ਲਈ ਦਿੱਤੀਆਂ। ਇਸ ਮੌਕੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਕਵਿਤਾ ਗਾਈ। ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਸਬੰਧ ’ਚ ਚਾਰਟ ਬਣਾਏ। ਪ੍ਰਿੰਸੀਪਲ ਰਾਜਵੀਰ ਕੌਰ ਨੇ ਸੰਵਿਧਾਨ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਅਤੇ ਗਣਤੰਤਰ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।