ਆਰੀਆ ਕਾਲਜ ਗਰਲਜ਼ ਸੈਕਸ਼ਨ ’ਚ ਲਹਿਰਾਇਆ ਤਿਰੰਗਾ
ਆਰੀਆ ਕਾਲਜ ਗਰਲਜ਼ ਸੈਕਸ਼ਨ ’ਚ ਲਹਿਰਾਇਆ ਦੇਸ਼ਭਗਤੀ ਦਾ ਰੰਗ
Publish Date: Wed, 28 Jan 2026 07:14 PM (IST)
Updated Date: Thu, 29 Jan 2026 04:10 AM (IST)

ਫੋਟੋ ਨੰਬਰ-20 ਪ੍ਰਿੰਸ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ ਗਣਤੰਤਰ ਦਿਵਸ ਮੌਕੇ ਆਰੀਆ ਕਾਲਜ ਗਰਲਜ਼ ਸੈਕਸ਼ਨ ਵਿਖੇ ਇਕ ਸ਼ਾਨਦਾਰ ਤੇ ਦੇਸ਼ਭਗਤੀ ਭਰਿਆ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥਣਾਂ ’ਚ ਰਾਸ਼ਟਰੀ ਚੇਤਨਾ ਤੇ ਏਕਤਾ ਦੀ ਭਾਵਨਾ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਰੋਹ ਦੌਰਾਨ ‘ਗਣਤੰਤਰ ਦਿਵਸ ਤੇ ਰਾਸ਼ਟਰੀ ਏਕਤਾ’ ਵਿਸ਼ੇ ’ਤੇ ਲੇਖ ਲਿਖਣ ਮੁਕਾਬਲਾ ਤੇ ਤਿਰੰਗੇ ਪਕਵਾਨ ਮੁਕਾਬਲਾ ਕਰਵਾਇਆ ਗਿਆ, ਜਿਸ ’ਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥਣਾਂ ਵੱਲੋਂ ਸ਼ਹੀਦ ਭਗਤ ਸਿੰਘ, ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਦੇ ਨਾਮ ’ਤੇ ਤਿੰਨ ਟੁਕੜੀਆਂ ਵਿੱਚ ਕੀਤੇ ਮਾਰਚ ਨਾਲ ਹੋਈ, ਜਿਸ ਰਾਹੀਂ ਕੁਰਬਾਨੀ, ਅਹਿੰਸਾ ਅਤੇ ਖੁਸ਼ਹਾਲੀ ਦਾ ਸੰਦੇਸ਼ ਦਿੱਤਾ ਗਿਆ। ਕਾਲਜ ਦੀ ਐਨਐਸਐਸ ਯੂਨਿਟ ਵੱਲੋਂ ਡਾ. ਪਾਰੁਲ ਨੇ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ’ਤੇ ਸਹੁੰ ਚੁਕਾਈ ਅਤੇ ਵਿਦਿਆਰਥਣਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਜ਼ਿੰਮੇਵਾਰੀ ਨਾਲ ਵਰਤੋਂ ਕਰਨ ਅਤੇ ਹੋਰਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਏਸੀਐਮਸੀ. ਦੇ ਸਕੱਤਰ ਡਾ. ਐਸਐਮ. ਸ਼ਰਮਾ ਨੇ ਕਿਹਾ ਕਿ ਸਾਨੂੰ ਭਾਰਤੀ ਗਣਰਾਜ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਕਾਲਜ ਦੀ ਪ੍ਰਿੰਸੀਪਲ ਡਾ. ਸੂਕਸ਼ਮ ਆਹਲੂਵਾਲੀਆ ਨੇ ਵਿਦਿਆਰਥਣਾਂ ਨੂੰ ਦੇਸ਼ ਦੀ ਤਰੱਕੀ ਅਤੇ ਸਮਾਜਕ ਖੁਸ਼ਹਾਲੀ ਵਿੱਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਇੰਚਾਰਜ ਡਾ. ਮਮਤਾ ਕੋਹਲੀ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ।