- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਢਲੀ ਜਾਣਕਾਰੀ ਮੁਤਾਬਕ ਪ੍ਰਾਪਰਟੀ ਕਾਰੋਬਾਰੀ ਦੀ ਲਾਸ਼ ਹੋਟਲ ਦੇ ਕਮਰੇ ’ਚੋਂ ਮਿਲੀ ਹੈ। ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਸ ਦੀ ਮੌਤ ਕਿਹੜੇ ਹਾਲਾਤਾਂ ’ਚ ਹੋਈ। ਮੌਕੇ ਤੋਂ ਮਿਲੇ ਸਬੂਤਾਂ ਅਤੇ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ। ਪੱਖੋਵਾਲ ਰੋਡ ’ਤੇ ਸਥਿਤ ਇਕ ਹੋਟਲ ਦੀ ਪੰਜਵੀਂ ਮੰਜ਼ਿਲ ’ਤੇ ਉਸ ਸਮੇਂ ਹਲਚਲ ਮਚ ਗਈ, ਜਦੋਂ ਕਮਰਾ ਨੰਬਰ 508 ’ਚੋਂ ਇਕ ਪ੍ਰਾਪਰਟੀ ਕਾਰੋਬਾਰੀ ਦੀ ਲਾਸ਼ ਬਰਾਮਦ ਹੋਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਕਮਰੇ ਦੀ ਜਾਂਚ ਕਰਨ ਦੇ ਨਾਲ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ।
ਮੁੱਢਲੀ ਜਾਣਕਾਰੀ ਮੁਤਾਬਕ ਪ੍ਰਾਪਰਟੀ ਕਾਰੋਬਾਰੀ ਦੀ ਲਾਸ਼ ਹੋਟਲ ਦੇ ਕਮਰੇ ’ਚੋਂ ਮਿਲੀ ਹੈ। ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਸ ਦੀ ਮੌਤ ਕਿਹੜੇ ਹਾਲਾਤਾਂ ’ਚ ਹੋਈ। ਮੌਕੇ ਤੋਂ ਮਿਲੇ ਸਬੂਤਾਂ ਅਤੇ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਫਿਲਹਾਲ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਮੌਤ ਖ਼ੁਦਕੁਸ਼ੀ ਕਾਰਨ ਹੋਈ ਹੈ ਜਾਂ ਇਸ ਪਿੱਛੇ ਕੋਈ ਹੋਰ ਕਾਰਨ ਹੈ। ਪੁਲਿਸ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ। ਫਿਲਹਾਲ ਪੁਲਿਸ ਹੋਟਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਕੇ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰ ਰਹੀ ਹੈ।