ਸਟਾਫ ਰਿਪੋਰਟਰ, ਖੰਨਾ : ਆਜ਼ਾਦੀ ਦਿਵਸ ਨੂੰ ਸਮਰਪਿਤ ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਵਿਦਿਅਕ ਸੰਸਥਾ ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵਿਖੇ ਸਭਿਆਚਾਰਕ ਪੋ੍ਗਰਾਮ ਸਕੂਲ ਦੇ ਹਾਊਸ ਬਾਬਾ ਅਜੀਤ ਸਿੰਘ ਵੱਲੋਂ ਕੀਤਾ ਗਿਆ। ਇਸ ਦੌਰਾਨ ਸਮੂਹ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਦੇ ਤਿਰੰਗੇ ਝੰਡੇ ਨਾਲ ਸਬੰਧਤ ਰੰਗਾਂ ਦੇ ਕੱਪੜੇ ਪਾਏ ਹੋਏ ਸਨ। ਸਟੇਜ ਸਕੱਤਰ ਦੀ ਭੂਮਿਕਾ ਸਪੋਕਨ ਇੰਗਲਿਸ਼ ਦੇ ਹਿੰਮਜੋਤ ਕੌਰ ਨੇ ਬਾਖੂਬੀ ਨਿਭਾਈ।

ਪੋ੍ਗਰਾਮ ਦੀ ਸ਼ੁਰੂਆਤ ਸ਼ਾਲੂ ਗੋਰੀਆਂ ਦੇ ਜਥੇ ਨੇ 'ਅਵਲ ਅੱਲਾ ਨੂਰ ਉਪਾਇਆ' ਦੇ ਸ਼ਬਦ ਨਾਲ ਕੀਤੀ। ਇਸ ਦੌਰਾਨ ਚਾਰੋਂ ਹਾਊਸਾਂ ਵੱਲੋਂ ਅੰਗਰੇਜ਼ੀ, ਹਿੰਦੀ ਤੇ ਪੰਜਾਬੀ ਭਾਸ਼ਾ 'ਚ ਭਾਸ਼ਣ, ਕਵਿਤਾ ਗਾਇਨ ਤੇ ਗੀਤ ਗਾਏ ਗਏ। ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ 'ਦਾਸਤਾਨ-ਏ-ਅਜ਼ਾਦੀ' ਨਾਮਕ ਡਰਾਮੇ ਨਾਲ ਦਰਸ਼ਕਾਂ ਅੰਦਰ ਦੇਸ਼ ਭਗਤੀ ਦੀ ਭਾਵਨਾ ਨੂੰ ਪ੍ਰਬਲ ਕੀਤਾ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਭੰਗੜਾ ਪਾ ਕੇ ਖੂਬ ਰੰਗ ਬੰਨਿ੍ਹਆ। ਇਸੇ ਤਰ੍ਹਾਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ 'ਤੇਰੀ ਮਿੱਟੀ' ਨਾਮਕ ਗੀਤ ਗਾਇਆ। 11ਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਡਾਂਸ ਕੀਤਾ।

ਇਸ ਦੌਰਾਨ ਸਕੂਲ ਪਿੰ੍ਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦੇ ਇਤਿਹਾਸ ਤੇ ਅਜ਼ਾਦੀ ਦਿਵਸ ਦੇ ਮਹੱਤਵ ਨੂੰ ਸਾਂਿਝਆਂ ਕਰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਹੋਰਨਾਂ ਸਰਗਰਮੀਆਂ 'ਚ ਵੀ ਹਿੱਸਾ ਲੈਣ ਲਈ ਪੇ੍ਰਿਆ। ਇਸ ਪੋ੍ਗਰਾਮ ਦੀ ਸਫਲਤਾ ਲਈ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਮੁਬਾਰਕਬਾਦ ਦਿੱਤੀ।