‘ਬੇਗਮਪੁਰਾ ਦਾ ਸੰਕਲਪ’ ਇਤਿਹਾਸਕ ਨਗਰ ਕੀਰਤਨ ਸੰਪੰਨ ‘ਬੇਗਮਪੁਰਾ ਦਾ ਸੰਕਲਪ’ ਇਤਿਹਾਸਕ ਨਗਰ ਕੀਰਤਨ ਦੀ ਹੋਈ ਸਮਪਾਤੀ
Publish Date: Tue, 27 Oct 2026 07:42 PM (IST)
Updated Date: Tue, 27 Oct 2026 07:43 PM (IST)
ਸੁਰਿੰਦਰ ਅਰੋੜਾ, ਪੰਜਾਬੀ ਜਾਗਰਣ, ਮੁੱਲਾਂਪੁਰ ਦਾਖਾ : ਧੰਨ- ਧੰਨ ਸਾਹਿਬ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਪਮਾਲੀ ਤੋਂ ਸ਼੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਤੱਕ ਸਜਾਏ ਗਏ ‘ਬੇਗਮਪੁਰਾ ਦਾ ਸੰਕਲਪ’ ਇਤਿਹਾਸਕ ਨਗਰ ਕੀਰਤਨ ਦੀ ਸਮਾਪਤੀ ’ਤੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਪਮਾਲੀ ਦੇ ਪ੍ਰਧਾਨ ਬਲਦੇਵ ਸਿੰਘ ਪਮਾਲੀ ਅਤੇ ਮੁੱਖ ਪ੍ਰਬੰਧਕ ਜਸਵੀਰ ਸਿੰਘ ਪਮਾਲੀ ਨੇ ਮਾਝਾ, ਮਾਲਵਾ ਅਤੇ ਦੁਆਬੇ ਦੀਆਂ ਸਮੂਹ ਸੰਗਤਾਂ, ਸੰਤ-ਮਹਾਂਪੁਰਖਾਂ, ਧਾਰਮਿਕ ਜੱਥੇਬੰਦੀਆਂ, ਸੇਵਾਦਾਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛੱਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਇਹ ਇਤਿਹਾਸਕ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਮਹਾਨ ਫਲਸਫ਼ੇ, ਬੇਗਮਪੁਰੇ ਦੇ ਸੰਕਲਪ, ਸਰਬਸਾਂਝੀਵਾਲਤਾ, ਸਮਾਨਤਾ, ਮਾਨਵਤਾ ਅਤੇ ਜਾਤ-ਪਾਤ ਤੋਂ ਮੁਕਤ ਸਮਾਜ ਦੀ ਸਿਰਜਣਾ ਨੂੰ ਸਮਰਪਿਤ ਸੀ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪੰਥ ਦੀ ਇਸ ਸਿਰਮੌਰ ਸੰਸਥਾ ਵੱਲੋਂ ਨਗਰ ਕੀਰਤਨ ਦੇ ਪ੍ਰਬੰਧਾਂ ਵਿੱਚ ਦਿੱਤੇ ਗਏ ਸਹਿਯੋਗ ਅਤੇ ਇਸ ਪਾਵਨ ਕਾਰਜ ਪ੍ਰਤੀ ਦਿਖਾਈ ਗਈ ਸਦਭਾਵਨਾ ਲਈ ਸਮੂਹ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਧੰਨਵਾਦ ਪ੍ਰਗਟ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਪੰਥਕ ਕਾਰਜ ਸਿੱਖ ਸੰਗਤਾਂ ਵਿੱਚ ਆਪਸੀ ਸਾਂਝ, ਏਕਤਾ ਅਤੇ ਗੁਰੂ ਘਰ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਉਨ੍ਹਾਂ ਨੇ ਸ਼੍ਰੀ ਗੁਰੂ ਰਵਿਦਾਸ ਤੀਰਥ ਅਸਥਾਨ, ਸੱਚਖੰਡ ਪੰਡਵਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਮਹਿੰਦਰ ਪਾਲ ਸਿੰਘ ਪੰਡਵਾਂ, ਸੰਤ ਬੀਬੀ ਬਿਮਲਾ ਦੇਵੀ ਅਤੇ ਸੰਤ ਜਸਵਿੰਦਰ ਪਾਲ ਪੰਡਵਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕੇਵਲ ਸਿੰਘ ਬਾਦਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਜ਼ੋਰਾ ਸਿੰਘ ਹੈੱਡ ਗ੍ਰੰਥੀ, ਸੁਖਵਿੰਦਰ ਸਿੰਘ, ਅਵਤਾਰ ਸਿੰਘ, ਗੁਰਮੀਤ ਸਿੰਘ, ਪ੍ਰੇਮ ਸਿੰਘ, ਸੂਬੇਦਾਰ ਨਰਪਾਲ ਸਿੰਘ, ਬਹਾਦਰ ਸਿੰਘ, ਮਨਦੀਪ ਸਿੰਘ ਗ੍ਰੰਥੀ ਗੁਰੂਘਰ, ਹਰਬੰਸ ਸਿੰਘ, ਮਨਜੀਤ ਸਿੰਘ, ਗੁਰਮੀਤ ਸਿੰਘ, ਬਲਜੀਤ ਸਿੰਘ ਤੇ ਚਮਕੌਰ ਸਿੰਘ ਆਦਿ ਹਾਜ਼ਰ ਸਨ।