- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ੇਰੋ ਪਿੰਡ ਦੇ ਅੰਮ੍ਰਿਤਧਾਰੀ ਸਿੱਖ ਨੌਜਵਾਨ ’ਤੇ ਕਥਿਤ ਪੁਲਿਸ ਤਸ਼ੱਦਦ ਦੀ ਨਿੰਦਾ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਸ਼ੇਰੋ ਪਿੰਡ ਦੇ ਅੰਮ੍ਰਿਤਧਾਰੀ ਸਿੱਖ ਬੇਕਸੂਰ ਨੌਜਵਾਨ ਨਾਲ ਪੁਲਿਸ ਵੱਲੋਂ ਕੀਤੇ ਗਏ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕਰਦਿਆਂ ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਸੂਬਾ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਜੇਕਰ ਕਿਸੇ ਨੌਜਵਾਨ ਨਾਲ ਬਿਨਾਂ ਕਿਸੇ ਕਸੂਰ ਦੇ ਪੁਲਿਸ ਵੱਲੋਂ ਧੱਕੇਸ਼ਾਹੀ ਜਾਂ ਤਸ਼ੱਦਦ ਕੀਤਾ ਗਿਆ ਹੈ, ਤਾਂ ਇਹ ਸਿੱਧੇ ਤੌਰ ’ਤੇ ਕਾਨੂੰਨ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਪੰਜਾਬ ਵਿੱਚ ਬਦਲਾਅ ਤੇ ਲੋਕਾਂ ਨੂੰ ਇਨਸਾਫ਼ ਦੇਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਨੂੰ ਹੁਣ ਆਪਣੇ ਦਾਅਵਿਆਂ ਦਾ ਜਵਾਬ ਦੇਣਾ ਚਾਹੀਦਾ ਹੈ। ਲੋਕਤੰਤਰ ’ਚ ਸਰਕਾਰਾਂ ਤੇ ਸਰਕਾਰਾਂ ਦੇ ਨੁਮਾਇੰਦਿਆਂ ਦਾ ਵਿਰੋਧ ਕਰਨਾ ਨਾਗਰਿਕਾਂ ਦਾ ਹੱਕ ਹੁੰਦਾ ਹੈ, ਪਰ ਸਰਕਾਰ ਵੱਲੋਂ ਅਜਿਹੀਆਂ ਕਾਰਵਾਈਆਂ ਨਾਲ ਜਿੱਥੇ ਲੋਕਤੰਤਰ ਦੀ ਹੱਤਿਆ ਕੀਤੀ ਜਾ ਰਹੀ ਹੈ, ਉਥੇ ਹੀ ਸਿੱਖ ਨੌਜਵਾਨਾਂ ਨੂੰ ਟਾਰਗੈਟ ਕਰਨਾ ਹੋਰ ਵੀ ਜ਼ਿਆਦਾ ਸ਼ਰਮਨਾਕ ਹੈ। ਇਹ ਕੋਈ ਪਹਿਲਾ ਮਾਮਲਾ ਨਹੀਂ ਇਸ ਤੋਂ ਪਹਿਲਾਂ ਵੀ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਬੇਕਸੂਰ ਸਿੱਖ ਨੌਜਵਾਨਾ ਦੇ ਉੱਪਰ ਅਣਮਨੁੱਖੀ ਤਸ਼ੱਦਦ ਅਮਲ ਵਿੱਚ ਲਿਆਂਦਾ ਗਿਆ ਹੈ। ਭਿੰਦਾ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਲੋਕਾਂ ਦੇ ਹੱਕਾਂ, ਧਾਰਮਿਕ ਆਜ਼ਾਦੀ ਤੇ ਇਨਸਾਫ਼ ਲਈ ਹਰ ਪੱਧਰ ’ਤੇ ਆਵਾਜ਼ ਬੁਲੰਦ ਕਰੇਗਾ। ਅਜਿਹੀਆਂ ਕਾਰਵਾਈਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸੱਤਾ ਦੇ ਜ਼ੋਰ ’ਤੇ ਲੋਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ ਤੇ ਪੰਜਾਬ ਦੇ ਲੋਕ ਹਰ ਧੱਕੇਸ਼ਾਹੀ ਦਾ ਲੋਕਤੰਤਰੀ ਢੰਗ ਨਾਲ ਜਵਾਬ ਦੇਣਗੇ।