ਔਰਤਾਂ ਵਿਰੁੱਧ ਮੁੱਖ ਮੰਤਰੀ ਦੀ ਸ਼ਬਦਾਵਲੀ ਦੀ ਕੀਤੀ ਨਿਖੇਧੀ
ਔਰਤ ਵਰਗ ਵਿਰੁੱਧ ਭੱਦੀ ਤੇ ਕਾਮੁਕ ਸ਼ਬਦਾਵਲੀ ਦੀ ਨਿਖੇਧੀ
Publish Date: Fri, 13 Mar 2026 07:38 PM (IST)
Updated Date: Fri, 13 Mar 2026 07:39 PM (IST)
ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ : ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਤੇ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੌਮਾਂਤਰੀ ਔਰਤ ਦਿਵਸ ਮੌਕੇ ਸ਼ਾਮਲ ਔਰਤਾਂ ਦੀ ਹਾਜ਼ਰੀ ਵਿੱਚ ਕੀਤੀਆਂ ਗੱਲਾਂ ਦਾ ਗੰਭੀਰ ਨੋਟਿਸ ਲੈਂਦੇ ਹੋਏ ਸਖਤ ਤੋਂ ਸਖਤ ਸ਼ਬਦਾਂ ਵਿੱਚ ਜ਼ੋਰਦਾਰ ਨਿਖੇਧੀ ਕੀਤੀ ਹੈ। ਆਗੂਆਂ ਨੇ ਕੌਮੀ ਔਰਤ ਕਮਿਸ਼ਨ ਭਾਰਤ ਕੋਲ ਜ਼ੋਰਦਾਰ ਮੰਗ ਕੀਤੀ ਹੈ ਕਿ ਨਾਰੀ ਸ਼ਕਤੀ ਸਤਿਕਾਰਿਤ ਔਰਤ ਵਰਗ ਦੀ ਆਨ-ਸ਼ਾਨ ਤੇ ਮਾਣ ਮਰਿਆਦਾ ਨੂੰ ਭੰਗ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ ਫੌਰੀ ਤੌਰ ’ਤੇ ਬਣਦੀ ਸਖਤ ਕਾਨੂੰਨੀ ਕਾਰਵਾਈ ਯਕੀਨੀ ਬਣਾਵੇ। ਦੂਜੇ ਪਾਸੇ ਆਗੂਆਂ ਨੇ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਾਹਿਬ ਤੋਂ ਵੀ ਸਖ਼ਤ ਧਾਰਮਿਕ ਸਜ਼ਾ ਯਕੀਨੀ ਬਣਾਉਣ ਦੀ ਨਿਮਰਤਾ ਸਹਿਤ ਬੇਨਤੀ ਕੀਤੀ ਹੈ।