- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਹਰਗੋਬਿੰਦ ਪਬਲਿਕ ਸਕੂਲ ਸਿੱਧਵਾਂ ਖੁਰਦ ਵਿਖੇ ਚਰਨਜੀਤ ਕੌਰ ਖਹਿਰਾ ਤੇ ਪਰਮਜੀਤ ਕੌਰ ਗਿੱਲ ਅਧਿਆਪਕਾਂ ਦੀ ਅਗਵਾਈ ਹੇਠ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਮਾਗਮ ਕੀਤਾ ਗਿਆ। ਸਵੇਰ ਦੀ ਸਭਾ 'ਚ ਵਿਦਿਆਰਥੀਆਂ ਨੇ ਮਾਂ ਬੋਲੀ ਪੰਜਾਬੀ ਪ੍ਰਤੀ ਆਪਣੇ ਵਿਚਾਰ ਕਵਿਤਾਵਾਂ, ਗੀਤਾਂ, ਭਾਸ਼ਣਾਂ ਤੇ ਲਿਖਤੀ ਮੁਕਾਬਲਿਆਂ ਰਾਹੀਂ ਸਾਂਝੇ ਕੀਤੇ।

ਸਤੀਸ਼ ਗੁਪਤਾ, ਚੌਂਕੀਮਾਨ : ਗੁਰੂ ਹਰਗੋਬਿੰਦ ਪਬਲਿਕ ਸਕੂਲ ਸਿੱਧਵਾਂ ਖੁਰਦ ਵਿਖੇ ਚਰਨਜੀਤ ਕੌਰ ਖਹਿਰਾ ਤੇ ਪਰਮਜੀਤ ਕੌਰ ਗਿੱਲ ਅਧਿਆਪਕਾਂ ਦੀ ਅਗਵਾਈ ਹੇਠ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਮਾਗਮ ਕੀਤਾ ਗਿਆ। ਸਵੇਰ ਦੀ ਸਭਾ 'ਚ ਵਿਦਿਆਰਥੀਆਂ ਨੇ ਮਾਂ ਬੋਲੀ ਪੰਜਾਬੀ ਪ੍ਰਤੀ ਆਪਣੇ ਵਿਚਾਰ ਕਵਿਤਾਵਾਂ, ਗੀਤਾਂ, ਭਾਸ਼ਣਾਂ ਤੇ ਲਿਖਤੀ ਮੁਕਾਬਲਿਆਂ ਰਾਹੀਂ ਸਾਂਝੇ ਕੀਤੇ।
ਮਾਂ ਬੋਲੀ ਪੰਜਾਬੀ ਤੇ ਹੋ ਰਹੇ ਅਤਿਆਚਾਰਾਂ ਸਬੰਧੀ ਦੁੱਖ ਪ੍ਰਗਟ ਕੀਤਾ ਤੇ ਇਸ ਦੀ ਸਲਾਮਤੀ ਲਈ ਦੁਆ ਕੀਤੀ। ਇਸ ਮੌਕੇ ਪਿੰ੍ਸੀਪਲ ਪਵਨ ਸੂਦ ਨੇ ਆਪਣੇ ਸੰਖੇਪ ਭਾਸ਼ਣ ਰਾਹੀਂ ਬੱਚਿਆਂ ਨੂੰ ਮਾਂ ਬੋਲੀ ਦੀ ਅਹਿਮੀਅਤ ਬਾਰੇ ਦਸਿਆ। ਉਨ੍ਹਾਂ ਕਿਹਾ ਦੂਜੀਆਂ ਭਾਸ਼ਾਵਾਂ ਦਾ ਗਿਆਨ ਹੋਣਾ ਇਕ ਬਹੁਤ ਵਧੀਆ ਗਲ ਹੈ ਪਰ ਆਪਣੀ ਮਾਤ ਭਾਸ਼ਾ ਨੂੰ ਭੁਲ ਜਾਣਾ ਬੜੇ ਦੁਖ ਦੀ ਗਲ ਹੈ। ਉਨ੍ਹਾਂ ਮੁਕਾਬਲੇ 'ਚ ਹਿਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਤੇ ਪੰਜਾਬੀ ਅਧਿਆਪਕਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ।