ਅਧਿਆਪਕ ਸਿਖਲਾਈ ਪ੍ਰੋਗਰਾਮ ਕਰਵਾਇਆ
ਅਧਿਆਪਕ ਸਿਖਲਾਈ ਪ੍ਰੋਗਰਾਮ ਕਰਵਾਇਆ
Publish Date: Thu, 26 Mar 2026 07:16 PM (IST)
Updated Date: Fri, 27 Mar 2026 04:08 AM (IST)
ਫੋਟੋ ਨੰਬਰ-14 ਰਵੀ, ਪੰਜਾਬੀ ਜਾਗਰਣ ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਾਠ ਯੋਜਨਾਬੰਦੀ ਅਤੇ ਅਧਿਆਪਨ ਵਿੱਚ ਨਵੀਨਤਾਕਾਰੀ ਅਭਿਆਸ ਵਿਸ਼ੇ ਤੇ ਇੱਕ ਅਧਿਆਪਕ ਸਿਖਲਾਈ ਪ੍ਰੋਗਰਾਮ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ, ਸਕੂਲ ਅਕਾਦਮਿਕ ਡਾਇਰੈਕਟਰ ਹਰਮਨ ਸਿੰਘ ਸੰਧੂ ਅਤੇ ਸਕੂਲ ਪ੍ਰਿੰਸੀਪਲ ਸ਼ੀਤਲ ਨਥਾਨੀਏਲ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਸਿਖਲਾਈ ਪ੍ਰੋਗਰਾਮ ਦੇ ਮਾਹਿਰ ਮੰਜੂ ਗੌੜ ਨੇ ਅਧਿਆਪਕਾਂ ਨੂੰ ਸਰਲ ਢੰਗ ਨਾਲ ਸਮਝਾਇਆ ਕਿ ਕਿਵੇਂ ਪਾਠ ਯੋਜਨਾਬੰਦੀ ਅਤੇ ਨਵੀਨਤਾਕਾਰੀ ਅਭਿਆਸਾਂ ਨੂੰ ਅੱਜ ਦੀ ਸਿੱਖਿਆ ਪ੍ਰਣਾਲੀ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਅਧਿਆਪਕਾਂ ਨੇ ਸਿਖਲਾਈ ਪ੍ਰੋਗਰਾਮ ’ਚ ਹਿੱਸਾ ਲਿਆ ਤੇ ਮੁੱਖ ਬੁਲਾਰੇ ਨਾਲ ਇਸ ਵਿਸ਼ੇ ਤੇ ਆਪਣੇ ਵਿਚਾਰ ਸਾਂਝੇ ਕੀਤੇ। ਸਿਖਲਾਈ ਪ੍ਰੋਗਰਾਮ ਦੇ ਅੰਤ ਵਿਚ ਸਕੂਲ ਪ੍ਰਿੰਸੀਪਲ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ਤੇ ਸਾਰੇ ਅਧਿਆਪਕਾਂ ਨੂੰ ਇਸ ਨਵੀਨਤਮ ਤਕਨਾਲੋਜੀ ਨੂੰ ਆਪਣੇ ਰੋਜ਼ਾਨਾ ਅਧਿਆਪਨ ਅਭਿਆਸਾਂ ਵਿੱਚ ਸ਼ਾਮਲ ਕਰਨ ਲਈ ਉਤਸ਼ਾਹਿਤ ਕੀਤਾ।