ਪੱਤਰ ਪ੍ਰਰੇਰਕ, ਡੇਹਲੋਂ/ਲੁਧਿਆਣਾ : ਪੰਥਕ ਅਕਾਲੀ ਲਹਿਰ ਦੇ ਮੁਖੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਕਸਬਾ ਡੇਹਲੋਂ ਨੇੜੇ ਪਿੰਡ ਖ਼ਾਨਪੁਰ 'ਚ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਸਿੱਖ ਸੰਗਤਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸਿੱਖ ਧਰਮ ਨੂੰ ਬਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਸਕੂਲਾਂ 'ਚ ਅਥਾਹ ਫ਼ੀਸਾਂ ਹਨ ਜੋ ਕਿ ਆਮ ਵਿਅਕਤੀ ਦੇ ਵੱਸ ਦੀ ਗੱਲ ਨਹੀਂ, ਸਿੱਖਾਂ ਦੇ ਬੱਚਿਆਂ ਨੂੰ ਕੋਈ ਵਜ਼ੀਫ਼ਾ ਸਕੀਮ ਨਹੀਂ ਦਿੱਤੀ ਜਾਂਦੀ, ਹਸਪਤਾਲਾਂ 'ਚ ਇਲਾਜ ਦੀ ਸਹੂਲਤ ਨਹੀਂ ਹੈ। ਅੰਤ 'ਚ ਉਨ੍ਹਾਂ ਕਿਹਾ ਕਿ 2 ਸਾਲ ਪਹਿਲਾਂ ਬਣਾਈ ਪੰਥਕ ਅਕਾਲੀ ਲਹਿਰ ਜੱਥੇਬੰਦੀ ਦੀ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ 'ਚ ਧੜੇਬੰਦੀ ਤੋਂ ਉਪਰ ਉੱਠ ਕੇ ਸਿੱਖ ਸੰਗਤ ਦੀ ਮਦਦ ਕਰਨ ਲਈ 2 ਅਕਤੂਬਰ ਨੂੰ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਅਕਾਲੀ ਲਹਿਰ ਜੱਥੇਬੰਦੀ ਵੱਲੋਂ ਕਾਨਫ਼ਰੰਸ ਕੀਤੀ ਜਾ ਰਹੀ ਹੈ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ, ਸੁਰਜੀਤ ਸਿੰਘ, ਲਖਵੰਤ ਸਿੰਘ ਦਬੁਰਜੀ ਤੋਂ ਇਲਾਵਾ ਭਾਰੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ।