ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕਾਂਗਰਸ ਨੇ ਵਿੱਢੀ ਮੁਹਿੰਮ
ਵਾਰਡ ਨੰਬਰ 44 ਤੋਂ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕਾਂਗਰਸ ਨੇ ਵਿੱਢੀ ਮੁਹਿੰਮ
Publish Date: Thu, 14 May 2026 06:25 PM (IST)
Updated Date: Fri, 15 May 2026 04:09 AM (IST)

-ਬੈਂਸ ਨੇ ਕਾਂਗਰਸ ਪਾਰਟੀ ਨੂੰ ਜੜ੍ਹੋਂ ਮਜ਼ਬੂਤ ਕਰਨ ਲਈ ਵਰਕਰਾਂ ਵਿੱਚ ਭਰਿਆ ਨਵਾਂ ਜੋਸ਼ --- ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਾਰਡ ਨੰਬਰ 44 ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕਾਂਗਰਸ ਨੇ ਮੁਹਿੰਮ ਵਿੱਢ ਦਿੱਤੀ ਹੈ। ਮੁਹਿੰਮ ਦੀ ਸ਼ੁਰੂਆਤ ਸਾਬਕਾ ਵਿਧਾਇਕ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਿਮਰਜੀਤ ਸਿੰਘ ਬੈਂਸ ਵੱਲੋਂ ਮੀਟਿੰਗ ਦੌਰਾਨ ਕੀਤੀ ਗਈ। ਬੈਂਸ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਕੀਤੇ ਜਾ ਰਹੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ ਅਤੇ ਪ੍ਰਸ਼ਾਸਨ ਨਾਮ ਦੀ ਕੋਈ ਚੀਜ਼ ਨਹੀਂ ਹੈ। ਬੈਂਸ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਜਨਤਾ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਟਿੰਗ ਵਿੱਚ ਸਾਥੀਆਂ ਦਾ ਵੱਡਾ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਲੋਕ ਮੌਜੂਦਾ ਨਿਜ਼ਾਮ ਤੋਂ ਅੱਕ ਚੁੱਕੇ ਹਨ ਅਤੇ ਬਦਲਾਅ ਚਾਹੁੰਦੇ ਹਨ। ਬੈਂਸ ਨੇ ਕਿਹਾ ਕਿ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਕਾਰਨ ਆਮ ਸ਼ਹਿਰੀ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ।ਬੈਠਕ ਵਿੱਚ ਚਰਚਾ ਕੀਤੀ ਗਈ ਕਿ ਜ਼ਮੀਨੀ ਪੱਧਰ ਤੇ ਕੋਈ ਕੰਮ ਨਹੀਂ ਹੋ ਰਿਹਾ ਅਤੇ ਸਰਕਾਰ ਸਿਰਫ਼ ਇਸ਼ਤਿਹਾਰਾਂ ਰਾਹੀਂ ਜਨਤਾ ਨੂੰ ਗੁਮਰਾਹ ਕਰ ਰਹੀ ਹੈ। ਸਰਕਾਰ ਦੀ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਅਤੇ ਮਹਿੰਗਾਈ ਵਰਗੇ ਅਹਿਮ ਮੁੱਦਿਆਂ ਵੱਲ ਕੋਈ ਤਵੱਜੋ ਨਹੀਂ ਹੈ।ਬੈਂਸ ਨੇ ਸਰਗਰਮ ਸਾਥੀਆਂ ਨੂੰ ਸੱਦਾ ਦਿੱਤਾ ਕਿ ਉਹ ਕਾਂਗਰਸ ਪਾਰਟੀ ਦੇ ਝੰਡੇ ਹੇਠ ਇਕਜੁੱਟ ਹੋ ਕੇ ਇਸ ਲੋਕ ਵਿਰੋਧੀ ਸਰਕਾਰ ਦਾ ਡਟ ਕੇ ਵਿਰੋਧ ਕਰਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਜਨਤਾ ਦੀ ਆਵਾਜ਼ ਬਣ ਕੇ ਸੜਕਾਂ ਤੋਂ ਲੈ ਕੇ ਵਿਧਾਨ ਸਭਾ ਤੱਕ ਸਰਕਾਰ ਦੀ ਜਵਾਬਦੇਹੀ ਤੈਅ ਕਰੇਗੀ। ਇਸ ਮੌਕੇ ਬਲਾਕ ਪ੍ਰਧਾਨ ਲਖਬੀਰ ਸਿੰਘ ਸੰਧੂ, ਸਾਬਕਾ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਕਲੇਰ, ਬਲਦੇਵ ਸਿੰਘ ਪ੍ਰਧਾਨ ਗੋਗੀ ਆਦੀ ਹਾਜਰ ਰਹੇ।