ਕਾਂਗਰਸ ਨੇ ਸਦਾ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਲਈ ਕੀਤਾ ਕੰਮ
ਕਾਂਗਰਸ ਪਾਰਟੀ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕੀਤਾ: ਕਾਂਗਰਸੀ ਆਗੂ
Publish Date: Tue, 10 Feb 2026 06:54 PM (IST)
Updated Date: Wed, 11 Feb 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਾਹਨੇਵਾਲ : ਕਾਂਗਰਸ ਪਾਰਟੀ ਹੀ ਇੱਕ ਮਾਤਰ ਅਜਿਹੀ ਰਾਜਨੀਤਕ ਪਾਰਟੀ ਹੈ, ਜਿਸ ਨੇ ਇਤਿਹਾਸਕ ਤੌਰ ਤੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਅਤੇ ਸੂਬੇ ਦੇ ਹਿੱਤਾਂ ਲਈ ਡਟ ਕੇ ਕੰਮ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਕੌਂਸਲ ਸਾਹਨੇਵਾਲ ਦੇ ਵਾਰਡ ਨੰਬਰ -8 ਦੇ ਕੌਂਸਲਰ ਅਮਨ ਪਨੇਸਰ ਅਤੇ ਆੜ੍ਹਤੀਆਂ ਐਸੋਸੀਏਸ਼ਨ ਸਰਕਲ ਸਾਹਨੇਵਾਲ ਦੇ ਪ੍ਰਧਾਨ ਕਰਨ ਅਨੇਜਾ ਨੇ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਕਾਂਗਰਸ ਦੇਸ਼ ਦੀ ਸਭ ਤੋਂ ਪੁਰਾਣੀ ਅਤੇ ਜ਼ਿੰਮੇਵਾਰ ਪਾਰਟੀ ਹੈ, ਜਿਸ ਨੇ ਹਰ ਮੁਸ਼ਕਲ ਦੌਰ ਚ ਪੰਜਾਬ ਦੀ ਬਾਂਹ ਫੜੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਕਾਂਗਰਸ ਸਰਕਾਰਾਂ ਦੇ ਕਾਰਜਕਾਲ ਦੌਰਾਨ ਜਿੱਥੇ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ, ਉੱਥੇ ਹੀ ਸਮਾਜ ਦੇ ਹਰ ਵਰਗ ਨੂੰ ਬਿਨਾਂ ਕਿਸੇ ਪੱਖਪਾਤ ਦੇ ਬੁਨਿਆਦੀ ਸਹੂਲਤਾਂ ਮੁੱਹਈਆ ਕਰਵਾਈਆਂ ਗਈਆਂ।ਉਨ੍ਹਾਂ ਮੌਜੂਦਾ ਆਪ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਆਪ ਸਰਕਾਰ ਦੇ ਰਾਜ ਚ ਨਾ ਤਾਂ ਪੰਜਾਬ ਦੀ ਤਰੱਕੀ ਲਈ ਕੋਈ ਵਿਸ਼ੇਸ਼ ਪਹਿਲਕਦਮੀ ਹੋ ਰਹੀ ਹੈ ਅਤੇ ਨਾ ਹੀ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਮੁੱਖ ਉਦੇਸ਼ ਲੋਕ ਸੇਵਾ ਹੈ ਅਤੇ ਪਾਰਟੀ ਭਵਿੱਖ ਚ ਵੀ ਇਸੇ ਜਜ਼ਬੇ ਨਾਲ ਤੱਤਪਰ ਰਹੇਗੀ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਚ ਲੋਕ ਪਾਰਟੀ ਨਾਲ ਜੁੜ ਰਹੇ ਹਨ, ਜਿਸ ਕਾਰਨ ਪਾਰਟੀ ਦਿਨੋ-ਦਿਨ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਕਾਂਗਰਸ ਪਾਰਟੀ ਦੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕ ਮੰਚ ਤੇ ਇਕੱਠੇ ਹੋ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ। --