ਭਾਜਪਾ ਦੀ ਕਥਿਤ ਮਨੂਵਾਦੀ ਸੋਚ ਖ਼ਿਲਾਫ਼ ਕਾਂਗਰਸ ਵੱਲੋਂ ਡੇਹਲੋਂ ਵਿਖੇ ਰੋਸ ਪ੍ਰਦਰਸ਼ਨ, ਰੈਲੀ ਵਾਲੀ ਥਾਂ ਸ਼ੁੱਧ ਕਰਨ ਦੇ ਮੁੱਦੇ 'ਤੇ ਘੇਰੀ ਮੋਦੀ ਸਰਕਾਰ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ ਹੇਠ ਅੱਜ ਕਸਬਾ ਡੇਹਲੋਂ ਵਿਖੇ ਕਾਂਗਰਸ ਪਾਰਟੀ ਅਤੇ ਐਸ.ਸੀ. ਸਮਾਜ ਵੱਲੋਂ ਭਾਜਪਾ ਦੀ ਕਥਿਤ ਮਨੂਵਾਦੀ ਸੋਚ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਬੀਤੇ ਦਿਨੀਂ ਉੱਤਰਾਖੰਡ ਵਿਖੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਮਲਿਕ ਅਰਜੁਨ ਖੜਗੇ ਵੱਲੋਂ ਇੱਕ ਰੈਲੀ ਨੂੰ ਸੰਬੋਧਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਰੈਲੀ ਉਪਰੰਤ ਭਾਜਪਾ ਦੇ ਕੁਝ ਵਰਕਰਾਂ ਵੱਲੋਂ ਕਥਿਤ ਤੌਰ ’ਤੇ ਰੈਲੀ ਵਾਲੇ ਸਥਾਨ ਨੂੰ ਦੁੱਧ ਅਤੇ ਗੰਗਾ ਜਲ ਨਾਲ ਸਾਫ਼ ਕਰਕੇ ਉੱਥੇ ਹਵਨ ਕਰਵਾਇਆ ਗਿਆ। ਕਾਂਗਰਸੀ ਆਗੂਆਂ ਨੇ ਇਸ ਕਾਰਵਾਈ ਨੂੰ ਦਲਿਤ ਭਾਈਚ
Publish Date: Sat, 15 Aug 2026 02:11 PM (IST)
Updated Date: Sat, 15 Aug 2026 02:13 PM (IST)
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ: ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ ਹੇਠ ਅੱਜ ਕਸਬਾ ਡੇਹਲੋਂ ਵਿਖੇ ਕਾਂਗਰਸ ਪਾਰਟੀ ਅਤੇ ਐਸ.ਸੀ. ਸਮਾਜ ਵੱਲੋਂ ਭਾਜਪਾ ਦੀ ਕਥਿਤ ਮਨੂਵਾਦੀ ਸੋਚ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਬੀਤੇ ਦਿਨੀਂ ਉੱਤਰਾਖੰਡ ਵਿਖੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਮਲਿਕ ਅਰਜੁਨ ਖੜਗੇ ਵੱਲੋਂ ਇੱਕ ਰੈਲੀ ਨੂੰ ਸੰਬੋਧਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਰੈਲੀ ਉਪਰੰਤ ਭਾਜਪਾ ਦੇ ਕੁਝ ਵਰਕਰਾਂ ਵੱਲੋਂ ਕਥਿਤ ਤੌਰ ’ਤੇ ਰੈਲੀ ਵਾਲੇ ਸਥਾਨ ਨੂੰ ਦੁੱਧ ਅਤੇ ਗੰਗਾ ਜਲ ਨਾਲ ਸਾਫ਼ ਕਰਕੇ ਉੱਥੇ ਹਵਨ ਕਰਵਾਇਆ ਗਿਆ। ਕਾਂਗਰਸੀ ਆਗੂਆਂ ਨੇ ਇਸ ਕਾਰਵਾਈ ਨੂੰ ਦਲਿਤ ਭਾਈਚਾਰੇ ਪ੍ਰਤੀ ਕਥਿਤ ਮਨੂਵਾਦੀ ਸੋਚ ਦਾ ਖੁੱਲ੍ਹਾ ਪ੍ਰਗਟਾਵਾ ਕਰਾਰ ਦਿੰਦਿਆਂ ਇਸ ਦੀ ਸਖ਼ਤ ਨਿੰਦਾ ਕੀਤੀ।
ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਭਾਰਤ ਵਰਗੇ ਲੋਕਤੰਤਰੀ ਅਤੇ ਸੰਵਿਧਾਨਕ ਦੇਸ਼ ਵਿੱਚ ਜਾਤ-ਪਾਤ ਦੇ ਆਧਾਰ ’ਤੇ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਮਾਜ ਦੇ ਹਰ ਵਰਗ ਦੇ ਸਨਮਾਨ ਅਤੇ ਬਰਾਬਰੀ ਲਈ ਹਮੇਸ਼ਾ ਆਵਾਜ਼ ਬੁਲੰਦ ਕਰਦੀ ਰਹੀ ਹੈ।
ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋ, ਐਸ.ਸੀ. ਸੈੱਲ ਦੇ ਸੀਨੀਅਰ ਆਗੂ ਗੁਰਿੰਦਰ ਸਿੰਘ ਢੋਡੇ, ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਹਿਰਦੇ ਪਾਲ ਢੀਂਡਸਾ, ਬਲਾਕ ਸੰਮਤੀ ਮੈਂਬਰ ਸੁਖਦੀਪ ਕੌਰ,ਅਤੇ ਯੂਥ ਕਾਂਗਰਸ ਦੇ ਪ੍ਰਧਾਨ ਹਰਜੋਤ ਗਰੇਵਾਲ ਸਮੇਤ ਹੋਰ ਆਗੂ ਤੇ ਵਰਕਰ ਮੌਜੂਦ ਸਨ। ਆਗੂਆਂ ਨੇ ਭਾਜਪਾ ਦੀ ਉਕਤ ਕਾਰਵਾਈ ਪ੍ਰਤੀ ਆਪਣਾ ਰੋਸ ਪ੍ਰਗਟ ਕਰਦਿਆਂ ਇਸ ਨੂੰ ਸਮਾਜਿਕ ਬਰਾਬਰੀ ਅਤੇ ਭਾਈਚਾਰਕ ਸਾਂਝ ਦੇ ਵਿਰੁੱਧ ਦੱਸਿਆ।