- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨਾ ਸਮੇਂ ਦੀ ਲੋੜ-ਰਿਤੂ ਸੋਨੀ

ਜਗਦੇਵ ਗਰੇਵਾਲ, ਪੰਜਾਬੀ ਜਾਗਰਣ
ਜੋਧਾਂ : ਕਿਡਜ਼ ਲੈਂਡ ਪਲੇਅ ਵੇਅ ਸਕੂਲ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕੇਸਰੀ ਦਸਤਾਰਾਂ ਅਤੇ ਰਵਾਇਤੀ ਸਿੱਖ ਪਹਿਰਾਵੇ ਵਿੱਚ ਸਜ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਡਾ. ਕਰਨ ਸੋਨੀ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਸਕੂਲ ਦੇ ਪ੍ਰਿੰਸੀਪਲ ਰਿਤੂ ਸੋਨੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਗੁਰਪੁਰਬ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਸੇਵਾ, ਸਮਾਨਤਾ, ਸੱਚਾਈ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ।