ਨੌਜਵਾਨਾਂ ਨੂੰ ਸਿੱਖ ਇਤਿਹਾਸ ਨਾਲ ਜੋੜਨਾ ਸਮੇਂ ਦੀ ਲੋੜ : ਬੀਬੀ ਖਾਲਸਾ
ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਨਾਲ ਜੋੜਨਾ ਸਮੇਂ ਦੀ ਲੋੜ- ਬੀਬੀ ਖਾਲਸਾ
Publish Date: Wed, 15 Apr 2026 07:39 PM (IST)
Updated Date: Thu, 16 Apr 2026 04:09 AM (IST)

ਫੋਟੋ ਨੰਬਰ-23 ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ : ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡਗੰਜ ਵਿਖੇ ਗੁਰਮਤਿ ਅਨੁਸਾਰ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਏ ਗਏ। ਅੰਮ੍ਰਿਤ ਵੇਲੇ ਤੋਂ ਹੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਭਾਈ ਅਕਾਸ਼ਦੀਪ ਸਿੰਘ, ਗਿਆਨੀ ਕੁਲਵਿੰਦਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਸੰਦੀਪ ਸਿੰਘ, ਭਾਈ ਅੰਮ੍ਰਿਤ ਪਾਲ ਸਿੰਘ, ਭਾਈ ਰਜੇਸ਼ ਸਿੰਘ, ਭਾਈ ਸੁਖਪ੍ਰੀਤ ਸਿੰਘ, ਭਾਈ ਹਰਜੀਤ ਸਿੰਘ, ਭਾਈ ਜਸਪਾਲ ਸਿੰਘ, ਬੀਬੀ ਮਨਜਿੰਦਰ ਕੌਰ ਅਤੇ ਬੀਬੀ ਰਣਜੀਤ ਕੌਰ ਵੱਲੋਂ ਰਸਭਿੰਨੇ ਕੀਰਤਨ ਸੇਵਾ ਨਿਭਾਈ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਵਿੰਕਲ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਖਾਲਸਾ ਪੰਥ ਦੀ ਸਾਜਨਾ ਦਾ ਮੂਲ ਉਦੇਸ਼ ਮਨੁੱਖਤਾ ਦੀ ਭਲਾਈ, ਅਨਿਆਂ ਦੇ ਖਿਲਾਫ ਖੜ੍ਹਨਾ ਅਤੇ ਧਰਮ ਦੀ ਰੱਖਿਆ ਕਰਨਾ ਸੀ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਵੱਲੋਂ ਦਿੱਤੇ ਸਿਧਾਂਤਾਂ ‘ਤੇ ਚੱਲਦੇ ਹੋਏ ਸੱਚ, ਨਿਮਰਤਾ ਅਤੇ ਸੇਵਾ ਦੀ ਭਾਵਨਾ ਨਾਲ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਇਸ ਮੌਕੇ ਜਨਰਲ ਸੈਕਟਰੀ ਅਵਤਾਰ ਸਿੰਘ, ਬੀਬੀ ਰਜਿੰਦਰ ਕੌਰ ਖਾਲਸਾ ਮੈਂਬਰ ਧਰਮ ਪ੍ਰਚਾਰ ਕਮੇਟੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਅਸੀਂ ਸਭ ਮਿਲ ਕੇ ਗੁਰੂ ਘਰ ਨਾਲ ਜੁੜੀਏ, ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਨਾਲ ਜੋੜੀਏ ਅਤੇ ਸਮਾਜ ਵਿੱਚ ਚੰਗੇ ਮੁੱਲਾਂ ਦਾ ਪ੍ਰਚਾਰ ਕਰੀਏ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਜਤਿੰਦਰ ਸਿੰਘ, ਰਣਦੀਪ ਸਿੰਘ, ਜਗਜੀਤ ਸਿੰਘ, ਕੁਲਦੀਪ ਸਿੰਘ ਵੀ ਗੁਰੂ ਘਰ ਨਤਮਸਤਕ ਹੋਏ।