ਜ਼ਮੀਨ ਦੀ ਖ਼ਾਤਰ ਭਰਾ ਦੇ ਕਤਲ ਦੀ ਸਾਜ਼ਿਸ਼: ਸਿਰ 'ਚ ਸੱਟਾਂ ਮਾਰ ਕੇ ਲਈ ਜਾਨ, ਨਸ਼ੇ ਦੀ ਓਵਰਡੋਜ਼ ਦਾ ਪਾਇਆ ਭੁਲੇਖਾ; ਪੁਲਿਸ ਨੇ ਖੋਲ੍ਹਿਆ ਭੇਤ
ਸਾਹਮਣੇ ਆਏ ਫਿਰ ਇਸ ਕਤਲ ਨੂੰ ਨਸ਼ੇ ਦੀ ਓਵਰਡੋਜ਼ ਦਾ ਰੂਪ ਦੇ ਦਿੱਤਾ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਕਰੀਬ ਚਾਰ ਸਾਲ ਪਹਿਲਾਂ ਹੋਈ ਇਸ ਮੌਤ ਨੂੰ ਨਸ਼ੇ ਦੀ ਓਵਰਡੋਜ਼ ਮੰਨਿਆ ਜਾਂਦਾ ਰਿਹਾ ਪਰ ਪੋਸਟਮਾਰਟਮ ਦੀ ਰਿਪੋਰਟ ਨੇ ਪੂਰੇ ਮਾਮਲੇ ਦੀ ਤਸਵੀਰ ਹੀ ਬਦਲ ਦਿੱਤੀ। ਸਿਰ ਵਿੱਚ ਲੱਗੀਆਂ ਸੱਟਾਂ ਨੂੰ ਮੌਤ ਦਾ ਕਾਰਨ ਪਾਏ ਜਾਣ ਤੋਂ ਬਾਅਦ ਹੁਣ ਪੁਲਿਸ ਨੇ ਮ੍ਰਿਤਕ ਦੇ ਸਕੇ ਭਰਾ, ਭਰਜਾਈ ਅਤੇ ਕਰੀਬੀ ਰਿਸ਼ਤੇਦਾਰਾਂ ਸਮੇਤ ਪੰਜ ਜਣਿਆਂ ਖ਼ਿਲਾਫ਼ ਕਤਲ ਅਤੇ ਸਾਜ਼ਿਸ਼ ਰਚਣ ਦਾ ਮੁਕੱਦਮਾ ਦਰਜ ਕੀਤਾ ਹੈ।
Publish Date: Thu, 19 Nov 2026 01:18 PM (IST)
Updated Date: Thu, 19 Nov 2026 01:23 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਜ਼ਮੀਨ ਦੀ ਵੰਡ ਨੂੰ ਲੈ ਕੇ ਖੂਨ ਇਸ ਕਦਰ ਸਫੈਦ ਹੋ ਗਿਆ ਕਿ ਸਕੇ ਰਿਸ਼ਤੇਦਾਰਾਂ ਨੇ ਹੀ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਕੇਸ ਦੀਆਂ ਪਰਤਾਂ ਜਿਵੇਂ ਹੀ ਖੁੱਲੀਆਂ ਤਾਂ ਹੈਰਾਨੀਜਨਕ ਤੱਥ ਸਾਹਮਣੇ ਆਏ ਮੁਲਜ਼ਮਾਂ ਨੇ ਨੌਜਵਾਨ ਦੇ ਸਿਰ ’ਚ ਗੰਭੀਰ ਸੱਟਾਂ ਮਾਰ ਕੇ ਉਸਦੀ ਹੱਤਿਆ ਕੀਤੀ ਅਤੇ ਕਤਲ ਨੂੰ ਨਸ਼ੇ ਦੀ ਓਵਰਡੋਜ਼ ਦਾ ਰੂਪ ਦੇ ਦਿੱਤਾ।
ਸਾਹਮਣੇ ਆਏ ਫਿਰ ਇਸ ਕਤਲ ਨੂੰ ਨਸ਼ੇ ਦੀ ਓਵਰਡੋਜ਼ ਦਾ ਰੂਪ ਦੇ ਦਿੱਤਾ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਕਰੀਬ ਚਾਰ ਸਾਲ ਪਹਿਲਾਂ ਹੋਈ ਇਸ ਮੌਤ ਨੂੰ ਨਸ਼ੇ ਦੀ ਓਵਰਡੋਜ਼ ਮੰਨਿਆ ਜਾਂਦਾ ਰਿਹਾ ਪਰ ਪੋਸਟਮਾਰਟਮ ਦੀ ਰਿਪੋਰਟ ਨੇ ਪੂਰੇ ਮਾਮਲੇ ਦੀ ਤਸਵੀਰ ਹੀ ਬਦਲ ਦਿੱਤੀ। ਸਿਰ ਵਿੱਚ ਲੱਗੀਆਂ ਸੱਟਾਂ ਨੂੰ ਮੌਤ ਦਾ ਕਾਰਨ ਪਾਏ ਜਾਣ ਤੋਂ ਬਾਅਦ ਹੁਣ ਪੁਲਿਸ ਨੇ ਮ੍ਰਿਤਕ ਦੇ ਸਕੇ ਭਰਾ, ਭਰਜਾਈ ਅਤੇ ਕਰੀਬੀ ਰਿਸ਼ਤੇਦਾਰਾਂ ਸਮੇਤ ਪੰਜ ਜਣਿਆਂ ਖ਼ਿਲਾਫ਼ ਕਤਲ ਅਤੇ ਸਾਜ਼ਿਸ਼ ਰਚਣ ਦਾ ਮੁਕੱਦਮਾ ਦਰਜ ਕੀਤਾ ਹੈ।
ਇਹ ਸਨਸਨੀ ਖੇਜ ਮਾਮਲਾ ਲੁਧਿਆਣਾ ਦੇ ਪਿੰਡ ਬੁਟਾਹਰੀ ਦਾ ਹੈ। ਮ੍ਰਿਤਕ ਅਮਰਜੀਤ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਪਤੀ ਜ਼ਮੀਨ ਦੀ ਵੰਡ ਨੂੰ ਲੈ ਕੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਝਗੜਾ ਕਰਦਾ ਰਹਿੰਦਾ ਸੀ। 2 ਅਕਤੂਬਰ 2022 ਨੂੰ ਉਹ ਆਪਣੇ ਪੇਕੇ ਘਰ ਗਈ ਹੋਈ ਸੀ। ਇਸੇ ਦੌਰਾਨ ਉਸ ਨੂੰ ਚਾਚੇ ਸਹੁਰੇ ਦਾ ਫੋਨ ਆਇਆ ਕਿ ਉਸ ਦੇ ਪਤੀ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ।
ਉਸ ਸਮੇਂ ਮੌਤ ਨੂੰ ਨਸ਼ੇ ਦੀ ਵਧੇਰੇ ਮਾਤਰਾ ਲੈਣ ਨਾਲ ਜੋੜ ਕੇ ਦੇਖਿਆ ਗਿਆ। ਅਮਰਜੀਤ ਸਿੰਘ ਆਪਣੇ ਪਿੱਛੇ ਇੱਕ ਬੇਟੀ ਅਤੇ ਪਤਨੀ ਛੱਡ ਗਿਆ ਸੀ ਪਰਿਵਾਰ ਨੇ ਰੱਬ ਦਾ ਭਾਣਾ ਮੰਨ ਕੇ ਆਪਣਾ ਗੁਜ਼ਾਰਾ ਕਰਨਾ ਸ਼ੁਰੂ ਕੀਤਾ ਪਰ ਪੋਸਟਮਾਰਟਮ ਦੀ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਮਾਮਲੇ ਨੇ ਨਵਾਂ ਮੋੜ ਲੈ ਲਿਆ।
ਰਿਪੋਰਟ ’ਚ ਅਮਰਜੀਤ ਸਿੰਘ ਦੀ ਮੌਤ ਦਾ ਕਾਰਨ ਸਿਰ ਵਿੱਚ ਲੱਗੀਆਂ ਸੱਟਾਂ ਸਾਹਮਣੇ ਆਇਆ। ਇਸ ਤੋਂ ਬਾਅਦ ਮ੍ਰਿਤਕ ਦੀ ਪਤਨੀ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਦੋਸ਼ ਲਾਇਆ ਕਿ ਜ਼ਮੀਨ ਦੀ ਵੰਡ ਨੂੰ ਲੈ ਕੇ ਚੱਲ ਰਹੇ ਵਿਵਾਦ ਕਾਰਨ ਉਸ ਦੇ ਪਤੀ ਦੀ ਕੁੱਟਮਾਰ ਕਰਕੇ ਹੱਤਿਆ ਕੀਤੀ ਗਈ ਸੀ ਅਤੇ ਮੌਤ ਨੂੰ ਨਸ਼ੇ ਦੀ ਓਵਰਡੋਜ਼ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਗਈ।
ਸ਼ਿਕਾਇਤ ਅਤੇ ਪੋਸਟਮਾਰਟਮ ਰਿਪੋਰਟ ਦੇ ਆਧਾਰ 'ਤੇ ਪੁਲਿਸ ਨੇ ਬਲਜਿੰਦਰ ਸਿੰਘ , ਪਰਮਿੰਦਰ ਕੌਰ, ਰਣਜੀਤ ਸਿੰਘ, ਹਰਜਿੰਦਰ ਸਿੰਘ ਅਤੇ ਗੁਰਦੀਪ ਸਿੰਘ ਵਾਸੀਆਨ ਪਿੰਡ ਬੁਟਾਹਰੀ ਖ਼ਿਲਾਫ਼ ਧਾਰਾ 302 ਅਤੇ 120-ਬੀ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਨਾਮਜ਼ਦ ਮੁਲਜ਼ਮਾਂ ਵਿੱਚ ਮ੍ਰਿਤਕ ਦਾ ਸਕਾ ਭਰਾ ਅਤੇ ਭਰਜਾਈ ਵੀ ਸ਼ਾਮਲ ਹਨ।
ਪੋਸਟਮਾਰਟਮ ਨੇ ਚਾਰ ਸਾਲ ਬਾਅਦ ਖੋਲ੍ਹਿਆ ਭੇਤ
ਕਰੀਬ ਚਾਰ ਸਾਲ ਪਹਿਲਾਂ ਹੋਈ ਮੌਤ ਨੂੰ ਨਸ਼ੇ ਦੀ ਓਵਰਡੋਜ਼ ਮੰਨਿਆ ਜਾ ਰਿਹਾ ਸੀ ਪਰ ਪੋਸਟਮਾਰਟਮ ਰਿਪੋਰਟ ਵਿੱਚ ਸਿਰ ਦੀਆਂ ਸੱਟਾਂ ਕਾਰਨ ਮੌਤ ਹੋਣ ਦਾ ਖੁਲਾਸਾ ਹੋਣ ਤੋਂ ਬਾਅਦ ਪੁਲਿਸ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ। ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ ਅਤੇ ਪੋਸਟਮਾਰਟਮ ਰਿਪੋਰਟ ਦੇ ਆਧਾਰ 'ਤੇ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਮਜ਼ਦ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।