ਐਡ. ਹਰਨਾਮਪੁਰਾ ਨੇ ਉਮੀਦਵਾਰਾਂ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ
ਹਲਕਾ ਇੰਚਾਰਜ ਐਡਵੋਕੇਟ ਹਰਨਾਮਪੁਰਾ ਨੇ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ
Publish Date: Tue, 09 Dec 2025 09:43 PM (IST)
Updated Date: Wed, 10 Dec 2025 04:12 AM (IST)

ਬਿੰਨੀ ਡੇਹਲੋਂ, ਪੰਜਾਬੀ ਜਾਰਗਣ, ਡੇਹਲੋਂ/ਆਲਮਗੀਰ ਜਿਵੇਂ-ਜਿਵੇਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੋਟਾਂ ਪੈਣ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਤਾਂ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ ਤੇਜ ਕੀਤਾ ਜਾ ਰਿਹਾ ਹੈ। ਇਸੇ ਤਹਿਤ ਮੰਗਲਵਾਰ ਨੂੰ ਵਿਧਾਨ ਸਭਾ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦੇ ਹਲਕਾ ਇੰਚਾਰਜ ਐਡ. ਪ੍ਰੇਮ ਸਿੰਘ ਹਰਨਾਮਪੁਰਾ ਨੇ ਬਲਾਕ ਸੰਮਤੀ ਜ਼ੋਨ ਡੇਹਲੋਂ ਤੋਂ ਪਾਰਟੀ ਦੇ ਉਮੀਦਵਾਰ ਹਰਸ਼ਦੀਪ ਸਿੰਘ ਡੇਹਲੋਂ ਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਰਛਪਾਲ ਸਿੰਘ ਘੋਲਾ ਦੇ ਹੱਕ ’ਚ ਵੱਖ ਵੱਖ ਪਿੰਡਾਂ ਦੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਐਡ. ਪ੍ਰੇਮ ਸਿੰਘ ਹਰਨਾਮਪੁਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਦੁਖੀ ਹੋ ਚੁੱਕੇ ਹਨ, ਜੋ ਸ਼੍ਰੋਮਣੀ ਅਕਾਲੀ ਦੇ ਉਮੀਦਵਾਰਾਂ ਦੇ ਹੱਕ ’ਚ ਵੋਟਾਂ ਪਾਉਣ ਲਈ ਬੇਸਬਰੀ ਨਾਲ 14 ਦਸੰਬਰ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸੂਬੇ ’ਚ ਜੋ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਹੈ, ਉਸ ਨੂੰ ਲੋਕ ਯਾਦ ਕਰ ਰਹੇ। ਉਨ੍ਹਾਂ ਕਿਹਾ ਕਿ ਜੇ ਪੰਜਾਬ ’ਚ ਕਾਨੂੰਨ ਵਿਵਸਥਾ ਦੀ ਗੱਲ ਕਰੀਏ ਤਾਂ ਇਰ ਹੁਣ ਤਾਂ ਰੱਬ ਆਸਰੇ ਹੀ ਹੈ। ਉਨ੍ਹਾਂ ਪੰਜਾਬ ’ਚ ਅਮਨ-ਸ਼ਾਂਤੀ ਦੀ ਬਹਾਲੀ ਲਈ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ’ਚ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਸਰਪੰਚ ਸੁਖਦਰਸ਼ਨ ਸਿੰਘ ਪੋਹੀੜ, ਸਾਬਕਾ ਸਰਪੰਚ ਪਰਮਿੰਦਰ ਸਿੰਘ ਰੰਗੀਆਂ, ਸਰਪੰਚ ਗੁਰਜੀਤ ਸਿੰਘ ਲਹਿਰਾ, ਪਰਮਦੀਪ ਸਿੰਘ ਦੀਪਾ ਡੇਹਲੋਂ, ਗੁਰਮਿੰਦਰ ਸਿੰਘ ਗੁਰੀ ਕੈਂਡ, ਰਣਜੀਤ ਸਿੰਘ ਲਲਤੋਂ, ਬੌਬੀ ਗਰਚਾ, ਹਰਬੰਸ ਸਿੰਘ ਸਾਬਕਾ ਸਰਪੰਚ ਗੋਪਾਲਪੁਰ, ਈਸਰ ਸਿੰਘ, ਗੁਰਬਚਨ ਸਿੰਘ, ਮੁੱਖਾ ਡੇਹਲੋਂ, ਜਗਦੀਪ ਸਿੰਘ ਜੱਗੀ ਡੇਹਲੋਂ, ਸੁਖਦੇਵ ਸਿੰਘ ਬਿੱਲਾ, ਹਰਪਾਲ ਸਿੰਘ, ਹੈਪੀ ਡੇਹਲੋਂ, ਭਰਪੂਰ ਸਿੰਘ ਡੇਹਲੋਂ, ਰਾਮ ਸਿੰਘ, ਕੁਲਦੀਪ ਸਿੰਘ ਕੀਪਾ, ਸੰਜੀਵ ਕੁਮਾਰ ਗੋਇਲ ਪੰਚ, ਪ੍ਰਦੀਪ ਸਿੰਘ ਆਦਿ ਵੱਡੀ ਗਿਣਤੀ ’ਚ ਹਾਜ਼ਰ ਸਨ।