1.20 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨਿਰਮਾਣ ਸ਼ੁਰੂ
1.20 ਕਰੋੜ ਦੀ ਲਾਗਤ ਵਾਲੀ ਗੁਰੂ ਘਰ ਨੂੰ ਜਾਣ ਵਾਲੀ ਸੜਕ ਦਾ ਨਿਰਮਾਣ ਵਿਧਾਇਕ ਦਿਆਲਪੁਰਾ ਤੇ ਪ੍ਰਧਾਨ ਕੁੰਦਰਾ ਕਰਵਾਇਆ ਸ਼ੁਰੂ
Publish Date: Tue, 24 Feb 2026 06:39 PM (IST)
Updated Date: Wed, 25 Feb 2026 04:08 AM (IST)

ਵਿਧਾਇਕ ਦਿਆਲਪੁਰਾ ਤੇ ਪ੍ਰਧਾਨ ਕੁੰਦਰਾ ਕਰਵਾਇਆ ਕੰਮ ਸ਼ੁਰੂ ਕਰਮਜੀਤ ਸਿੰਘ ਆਜ਼ਾਦ, ਪੰਜਾਬੀ ਜਾਗਰਣ, ਸ੍ਰੀ ਮਾਛੀਵਾੜਾ ਸਾਹਿਬ : ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਨੂੰ ਜਾਣ ਵਾਲੀ ਸੜਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਪ੍ਰਧਾਨ ਮੋਹਿਤ ਕੁੰਦਰਾ ਨੇ ਕਰਵਾਈ। ਇਸ ਮੌਕੇ ਬੀ.ਸੀ. ਵਿੰਗ ਦੇ ਜ਼ਿਲਾ ਪ੍ਰਧਾਨ ਭੁਪਿੰਦਰ ਸਿੰਘ ਰਾਠੌਰ, ਚੇਅਰਮੈਨ ਸੁਖਵਿੰਦਰ ਸਿੰਘ ਗਿੱਲ, ਸਾਬਕਾ ਚੇਅਰਮੈਨ ਸੋਹਣ ਲਾਲ ਸ਼ੇਰਪੁਰੀ, ਨਗਿੰਦਰਪਾਲ ਮੱਕੜ, ਅਮਨਦੀਪ ਸਿੰਘ ਤਨੇਜਾ, ਨੀਰਜ ਕੁਮਾਰ, ਜਸਵੀਰ ਸਿੰਘ (ਸਾਰੇ ਕੌਂਸਲਰ), ਆੜ੍ਹਤੀ ਬਲਵਿੰਦਰ ਸਿੰਘ ਮਾਨ, ਨਿਰੰਜਨ ਨੂਰ, ਰਣਜੀਤ ਸਿੰਘ ਜੀਤੀ, ਪਰਵੀਨ ਮੱਕੜ, ਨਿਰਮਲ ਸਿੰਘ, ਕੇਵਲ ਸਿੰਘ ਕੱਦੋਂ ਵੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਵੱਡੀ ਮੰਗ ਸੀ ਕਿ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਲਈ ਰੋਜ਼ਾਨਾ ਹੀ ਦੇਸ਼ਾਂ-ਵਿਦੇਸ਼ਾਂ ਤੋਂ ਸ਼ਰਧਾਲੂ ਆਉਂਦੇ ਹਨ ਪਰ ਸੜਕ ਦੀ ਖਸਤਾ ਹਾਲਤ ਦੀ ਮੁਰੰਮਤ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਵਲੋਂ ਇਸ ਸਬੰਧੀ 1 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਚਰਨ ਕੰਵਲ ਚੌਂਕ ਤੋਂ ਗੁਰੂ ਘਰ ਨੂੰ ਜਾਂਦੀ ਸੜਕ ’ਤੇ ਇੰਟਰਲਾਕ ਟਾਈਲ ਲਗਾਉਣ ਦਾ ਟੈਂਡਰ ਪਾਸ ਕਰ ਇਸ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਰੀਬ 2 ਤੋਂ 3 ਮਹੀਨੇੇ ਅੰਦਰ ਇਸ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਪ੍ਰਧਾਨ ਮੋਹਿਤ ਕੁੰਦਰਾ ਨੇ ਦੱਸਿਆ ਕਿ ਟਾਈਲਾਂ ਲਗਾਉਣ ਤੋਂ ਇਲਾਵਾ ਇਸ ਸੜਕ ’ਤੇ ਹੈਰੀਟੇਜ ਲਾਈਟਾਂ, ਸੁੰਦਰ ਫੁੱਟਪਾਥ ਅਤੇ ਬੂਟੇ ਲਗਾਉਣ ਲਈ 30 ਲੱਖ ਰੁਪਏ ਦੀ ਲਾਗਤ ਨਾਲ ਟੈਂਡਰ ਪਾਸ ਕਰ ਦਿੱਤਾ ਗਿਆ ਹੈ ਜਿਸ ਦਾ ਕੰਮ ਜਲਦ ਸ਼ੁਰੂ ਹੋ ਜਾਵੇਗਾ। ਪ੍ਰਧਾਨ ਕੁੰਦਰਾ ਨੇ ਕਿਹਾ ਕਿ ਇਤਿਹਾਸਕ ਸ਼ਹਿਰ ਦੀ ਦਿੱਖ ਨੂੰ ਸੁੰਦਰ ਬਣਾਉਣ ਲਈ ਵਿਧਾਇਕ ਦਿਆਲਪੁਰਾ ਦੀ ਅਗਵਾਈ ਹੇਠ ਸਮੂਹ ਕੌਂਸਲਰ ਤਨਦੇਹੀ ਨਾਲ ਕੰਮ ਕਰ ਰਹੇ ਹਨ। ਇਸ ਮੌਕੇ ਬਾਬਾ ਮੋਹਣ ਸਿੰਘ, ਹੈੱਡ ਗ੍ਰੰਥੀ ਹਰਪਾਲ ਸਿੰਘ, ਗੁਰਨਾਮ ਸਿੰਘ ਖਾਲਸਾ ਵਲੋਂ ਵਿਧਾਇਕ ਦਿਆਲਪੁਰਾ ਅਤੇ ਪ੍ਰਧਾਨ ਮੋਹਿਤ ਕੁੰਦਰਾ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਬੜੇ ਲੰਮੇ ਸਮੇਂ ਤੋਂ ਸੰਗਤਾਂ ਦੀ ਮੰਗ ਸੀ ਕਿ ਇਸ ਖਸਤਾ ਹਾਲਤ ਦੀ ਸੜਕ ਮੁਰੰਮਤ ਕੀਤੀ ਜਾਵੇ ਜੋ ਉਕਤ ਆਗੂਆਂ ਦੇ ਯਤਨਾਂ ਸਦਕਾ ਪੂਰੀ ਹੋਈ ਹੈ।