
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਹਰੇ ਕ੍ਰਿਸ਼ਨਾ ਮੰਦਰ ਦੇ ਹਾਲ ਦਾ ਭੂਮੀ ਪੂਜਨ ਉਪਰੰਤ ਨਿਰਮਾਣ ਕਾਰਜ ਸ਼ੁਰੂ

ਰਵੀ ਭਾਟੀਆ, ਪੰਜਾਬੀ ਜਾਗਰਣ, ਸਾਹਨੇਵਾਲ/ ਲੁਧਿਆਣਾ
ਹਰੇ ਕ੍ਰਿਸ਼ਨਾ ਮੰਦਰ ਟਰੱਸਟ ਨਿਊ ਮਾਡਲ ਟਾਊਨ ਵਾਰਡ-9 ਸਾਹਨੇਵਾਲ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮੰਦਰ ਵਿਖੇ ਬਣਾਏ ਜਾਣ ਵਾਲੇ ਨਵੇਂ ਹਾਲ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ। ਨਿਰਮਾਣ ਕਾਰਜ ਦੀ ਸ਼ੁਰੂਆਤ ਮੌਕੇ ਵਿਧੀ ਨਾਲ ਪੰਡਿਤ ਪ੍ਰਲਾਦ ਪਾਂਡੇ ਅਤੇ ਪੰਡਿਤ ਸ਼ਤਰੂਗਨ ਵੱਲੋਂ ਭੂਮੀ ਪੂਜਨ ਕਰਵਾਇਆ, ਜਿਸ ਵਿੱਚ ਟਰੱਸਟ ਦੇ ਮੈਂਬਰਾਂ, ਪਤਵੰਤਿਆਂ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧੀ ਹਰੇ ਕ੍ਰਿਸ਼ਨਾ ਮੰਦਰ ਟਰੱਸਟ ਦੇ ਪ੍ਰਧਾਨ ਰਸ਼ਪਾਲ ਸਿੰਘ ਮੀਲੂ ਨੇ ਦੱਸਿਆ ਕਿ ਮੰਦਰ ’ਚ ਸੰਗਤ ਤੇ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇੱਕ ਵਿਸ਼ਾਲ ਹਾਲ ਬਣਾਉਣ ਦਾ ਫ਼ੈਸਲਾ ਲਿਆ ਗਿਆ ਸੀ। ਇਸ ਸਬੰਧੀ ਪਿਛਲੇ ਦਿਨੀਂ ਟਰੱਸਟ ਦੇ ਸਮੂਹ ਮੈਂਬਰਾਂ ਤੇ ਇਲਾਕਾ ਨਿਵਾਸੀਆਂ ਦੀ ਇੱਕ ਅਹਿਮ ਮੀਟਿੰਗ ਕੀਤੀ, ਜਿਸ ਵਿੱਚ ਹਾਲ ਦੇ ਨਿਰਮਾਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਹਾਜ਼ਰ ਸਮੂਹ ਪਤਵੰਤਿਆਂ ਵੱਲੋਂ ਸਰਬ-ਸੰਮਤੀ ਨਾਲ ਮਤਾ ਪਾਸ ਕਰਕੇ ਨਿਰਮਾਣ ਕਾਰਜ ਸ਼ੁਰੂ ਕਰਨ ਦੀ ਸਹਿਮਤੀ ਦਿੱਤੀ ਗਈ। ਮਤੇ ਉਪਰੰਤ ਵੀਰਵਾਰ ਨੂੰ ਮੰਦਰ ਵਿਖੇ ਭੂਮੀ ਪੂਜਾ ਦੀ ਰਸਮ ਅਦਾ ਕੀਤੀ ਤੇ ਇਸ ਤੋਂ ਬਾਅਦ ਹਾਲ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਹਾਲ ਮੰਦਰ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ, ਸੰਗਤ ਦੇ ਇਕੱਠ ਤੇ ਹੋਰ ਸਮਾਜਿਕ ਕਾਰਜਾਂ ਲਈ ਲਾਹੇਵੰਦ ਸਾਬਤ ਹੋਵੇਗਾ।ਰਸ਼ਪਾਲ ਸਿੰਘ ਮੀਲੂ ਨੇ ਇਸ ਕਾਰਜ ਨੂੰ ਸੰਗਤਾਂ ਦੇ ਸਹਿਯੋਗ ਦਾ ਨਤੀਜਾ ਦੱਸਦਿਆਂ ਸਮੂਹ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੰਦਰ ਦੇ ਵਿਕਾਸ ਲਈ ਭਵਿੱਖ ਵਿੱਚ ਵੀ ਸਾਂਝੇ ਯਤਨ ਜਾਰੀ ਰਹਿਣਗੇ। ਮੰਦਰ ਦੇ ਹਾਲ ਦੀ ਸ਼ੁਰੂਆਤ ਕਰਨ ਮੌਕੇ ਸਤੀਸ਼ ਕੁਮਾਰ,ਹਰੀ ਸਿੰਘ, ਸ਼ੁਭਮ ਚੌਧਰੀ, ਕੁਸ਼ਾਲ ਚੌਧਰੀ, ਰਮੇਸ਼ ਕੁਮਾਰ, ਸ਼ਾਮ ਸੁੰਦਰ, ਯੁਵਰਾਜ ਸਿੰਘ, ਬਿਪਨ ਕੁਮਾਰ, ਦੀਪਕ ਪਾਂਡੇ, ਜਤਿੰਦਰ ਕੁਮਾਰ, ਵਿਨੋਦ ਕੁਮਾਰ, ਸੁਧੀਰ ਕੁਮਾਰ, ਮੇਵਾ ਲਾਲ, ਕਾਲੜਾ,ਦਲਵੀਰ ਲਾਡੀ ਆਦਿ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ।