ਵਾਰਡ 8 ’ਚ ਨਵੇਂ ਟਿਊਬਵੈੱਲ ਦਾ ਕੰਮ ਸ਼ੁਰੂ
ਵਾਰਡ ਨੰਬਰ 8 ’ਚ ਨਵੇਂ ਟਿਊਬਵੈੱਲ ਦੇ ਨਿਰਮਾਣ ਕਾਰਜ਼ਾਂ ਸ਼ੁਰੂ
Publish Date: Thu, 07 May 2026 10:08 PM (IST)
Updated Date: Fri, 08 May 2026 04:20 AM (IST)
ਵਿਧਾਇਕ ਬੱਗਾ ਵੱਲੋਂ ਇਲਾਕੇ ਦੇ ਲੋਕਾਂ ਨਾਲ ਮਿਲ ਕੇ ਕੀਤਾ ਗਿਆ ਉਦਘਾਟਨ --- ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਸਨਅਤੀ ਸ਼ਹਿਰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ ਨੰਬਰ 8 ਦੇ ਅਧੀਨ ਆਉਦੇ ਬਸਤੀ ਜੋਧੇਵਾਲ ਦੇ ਨਿਵਾਸੀਆਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਗਲੀ ਨੰ 2 ਵਿੱਚ 25 ਹਾਰਸ ਪਾਵਰ ਵਾਲੇ ਨਵੇਂ ਟਿਊਬਵੈੱਲ ਲਗਾਉਣ ਦੇ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਅਗਾਮੀ ਹਫਤੇ ਵਿੱਚ ਮੁਕੰਮਲ ਕਰਕੇ ਲੋਕਾਂ ਨੂੰ ਪਾਣੀ ਦੀ ਸਪਲਾਈ ਸੁ਼ਰੂ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀ ਪਿਛਲੇ ਲੰਮੇ ਸਮੇਂ ਤੋਂ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਸਨ ਅਤੇ ਹੁਣ ਉਨ੍ਹਾਂ ਨੂੰ ਜਲਦ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਬਸਤੀ ਜੋਧੇਵਾਲ ਦੇ ਵਸਨੀਕ ਪਿਛਲੀਆਂ ਸਰਕਾਰਾਂ ਤੋਂ ਟਿਊਬਵੈੱਲਾਂ ਦੀ ਮੰਗ ਕਰਦੇ ਆ ਰਹੇ ਸਨ, ਪਰ ਕਿਸੇ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ। ਹੁਣ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੌਰਾਨ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ। ਇਸ ਮੌਕੇ ਵਿਧਾਇਕ ਮਦਨ ਲਾਲ ਬੱਗਾ ਦੇ ਨਾਲ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।