v> ਬਸੰਤ ਸਿੰਘ, ਲੁਧਿਆਣਾ : ਕੋਰੋਨਾ ਵਾਇਰਸ ਕਾਰਨ ਅੱਜ ਸ਼ਹਿਰ ਲੁਧਿਆਣਾ ਵਿੱਚ ਤਿੰਨ ਲੋਕਾਂ ਦੀ ਮੌਤ ਹੋਈ ਹੈ ਤੇ 71 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਲੁਧਿਆਣਾ ਡਾ. ਰਜੇਸ਼ ਕੁਮਾਰ ਬੱਗਾ ਨੇ ਕੋਰੋਨਾ ਦੇ ਅੰਕੜਿਆਂ ਦੀ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਅੱਜ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕੋਰੋਨਾ ਵਾਇਰਸ ਤੋਂ ਪੀੜਤ ਤਿੰਨ ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ ਮ੍ਰਿਤਕਾਂ ਵਿੱਚ ਇੱਕ ਮੌਤ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਹੈ ਅਤੇ ਦੋ ਮੌਤਾਂ ਬਾਹਰਲੇ ਜ਼ਿਲ੍ਹੇ ਨਾਲ ਸਬੰਧਿਤ ਹਨ। ਬਾਹਰ ਦੀਆਂ ਮੌਤਾਂ ਵਿੱਚ ਇੱਕ ਮੌਤ ਜ਼ਿਲ੍ਹਾ ਰੋਪੜ ਤੇ ਦੂਸਰੀ ਮੌਤ ਜ਼ਿਲ੍ਹਾ ਨਵਾਂਸ਼ਹਿਰ ਨਾਲ ਸਬੰਧਿਤ ਹੈ। ਅੱਜ ਕੋਰੋਨਾ ਦੇ 71 ਮਾਮਲਿਆਂ ਵਿੱਚ 54 ਮਾਮਲੇ ਜਿਲ੍ਹਾ ਲੁਧਿਆਣਾ ਨਾਲ ਸਬੰਧਿਤ ਹਨ ਤੇ 17 ਮਾਮਲੇ ਬਾਹਰਲੇ ਜਿਲ੍ਹੇ ਤੇ ਰਾਜਾਂ ਨਾਲ ਸਬੰਧਿਤ ਹਨ। ਕੋਰੋਨਾ ਦੇ 18 ਹਜ਼ਾਰ 446 ਮਰੀਜ਼ ਠੀਕ ਹੋ ਚੁੱਕੇ ਹਨ। ਕੋਰੋਨਾ 'ਤੇ ਜਿੱਤ ਪ੍ਰਾਪਤ ਕਰਨ ਵਾਲੇ ਮਰੀਜ਼ਾਂ ਦਾ ਅੰਕੜਾ 94 ਵੀ ਫ਼ੀਸਦੀ ਤੋਂ ਪਾਰ ਚਲਾ ਗਿਆ ਹੈ। ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਕੋਰੋਨਾ ਪੀੜਤਾਂ ਦੀ ਗਿਣਤੀ 19 ਹਜ਼ਾਰ 606 ਹੋ ਗਈ ਹੈ। ਜ਼ਿਲ੍ਹਾ ਲੁਧਿਆਣਾ 'ਚ ਅੱਜ ਤਕ ਕੋਰੋਨਾ ਵਾਇਰਸ ਕਾਰਨ 818 ਮੌਤਾਂ ਹੋਈਆਂ ਹਨ ਤੇ 297 ਮੌਤਾਂ ਬਾਹਰਲੇ ਜ਼ਿਲ੍ਹੇ ਨਾਲ ਸਬੰਧਿਤ ਹਨ। ਅੱਜ ਸਿਹਤ ਵਿਭਾਗ ਦੀਆਂ ਟੀਮਾਂ ਨੇ 1392 ਸੈਂਪਲ ਜਾਂਚ ਲਈ ਭੇਜੇ ਹਨ।

Posted By: Ramanjit Kaur