ਪੱਤਰ ਪ੍ਰਰੇਰਕ, ਲੁਧਿਆਣਾ : ਵੀਰਵਾਰ ਨੂੰ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 5 ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 4 ਮਰੀਜ਼ ਜ਼ਿਲ੍ਹਾ ਲੁਧਿਆਣਾ ਤੇ ਇਕ ਮਰੀਜ਼ ਬਾਹਰਲੇ ਜ਼ਿਲ੍ਹੇ ਨਾਲ ਸਬੰਧਤ ਹੈ। ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ 9200 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 85076 ਹੋ ਗਈ ਹੈ। ਉਨਾਂ੍ਹ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ੍ਹ ਕਿਹਾ ਕਿ ਹੁਣ ਤੱਕ ਕੁੱਲ 19,24,999 ਨਮੂਨੇ ਲਏ ਗਏ ਹਨ, ਜਿਨਾਂ੍ਹ ਵਿਚੋਂ 18,26,153 ਨਮੂਨੇ ਨੈਗਟਿਵ ਪਾਏ ਗਏ ਹਨ। ਉਨਾਂ੍ਹ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 87253 ਹੈ, ਜਦਕਿ 11593 ਮਰੀਜ਼ ਦੂਜੇ ਜ਼ਿਲਿ੍ਹਆਂ/ਰਾਜਾਂ ਨਾਲ ਸਬੰਧਤ ਹਨ।