ਬਸੰਤ ਸਿੰਘ ਰੋੜੀਆਂ, ਲੁਧਿਆਣਾ : ਸੋਮਵਾਰ ਨੂੰ ਕੋਰੋਨਾ ਦੇ 4 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਨੇ ਦੱਸਿਆ ਕਿ ਪਿਛਲੇ ਦਿਨਾਂ ਦੀਆਂ ਪੈਂਡਿੰਗ ਰਿਪੋਰਟਾਂ ਦੇ ਨਤੀਜਿਆਂ ਵਿੱਚੋਂ ਸੋਮਵਾਰ ਨੂੰ 4 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਮਾਮਲੇ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਹਨ। ਉਨਾਂ੍ਹ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਜ਼ਿਲ੍ਹਾ ਲੁਧਿਆਣਾ 'ਚ ਸੋਮਵਾਰ ਨੂੰ 6278 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ। ਹੁਣ ਤਕ 87,526 ਮਰੀਜ਼ਾਂ 'ਚੋਂ 97.57 ਫ਼ੀਸਦੀ (85395) ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।