10 ਮਰੀਜ਼ ਹੋਰਨਾਂ ਸ਼ਹਿਰਾਂ ਦੇ

ਹਰਜੋਤ ਸਿੰਘ ਅਰੋੜਾ, ਲੁਧਿਆਣਾ : ਲੁਧਿਆਣਾ ਵਿਚ ਅੱਜ ਕੋਰੋਨਾ ਦੇ 126 ਪਾਜ਼ੇਟਿਵ ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ 10 ਵਿਅਕਤੀ ਹੋਰਨਾਂ ਸ਼ਹਿਰਾਂ ਦੇ ਹਨ। ਹੁਣ ਤਕ ਜ਼ਿਲ੍ਹੇ ਵਿਚ ਕੁੱਲ 43954 ਨਮੂਨੇ ਲਏ ਜਾ ਚੁੱਕੇ ਹਨ। ਲੁਧਿਆਣਾ ਨਾਲ ਸਬੰਧਤ ਕੁੱਲ ਮਰੀਜ਼ਾਂ ਦੀ ਗਿਣਤੀ 1411 ਹੈ, ਜਦਕਿ 265 ਮਰੀਜ਼ ਹੋਰ ਜ਼ਿਲਿ੍ਹਆਂ/ਰਾਜਾਂ ਨਾਲ ਸਬੰਧਤ ਹਨ। ਲੁਧਿਆਣਾ ਦੇ 32 ਅਤੇ ਹੋਰ ਸ਼ਹਿਰਾਂ ਦੇ 28 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਅੱਜ 221 ਵਿਅਕਤੀਆਂ ਨੂੰ ਘਰ 'ਚ ਹੀ ਕੁਆਰੰਟਾਈਨ ਕੀਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡੀਸੀ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਜਦੋਂ ਵੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਲੁਧਿਆਣਾ ਨੂੰ ਕੋਰੋਨਾ ਮਰੀਜ਼ ਬਾਰੇ ਪਤਾ ਚਲਦਾ ਹੈ ਤਾਂ ਉਸ ਦੇ ਨਮੂਨੇ ਤੁਰੰਤ ਜਾਂਚ ਲਈ ਭੇਜੇ ਜਾਂਦੇ ਹਨ। ਅੱਜ ਸ਼ੱਕੀ ਮਰੀਜ਼ਾਂ ਦੇ ਕੁੱਲ 616 ਨਮੂਨੇ ਟੈਸਟ ਲਈ ਭੇਜੇ ਗਏ ਸਨ ਅਤੇ ਉਨ੍ਹਾਂ ਦੀ ਰਿਪੋਰਟ ਜਲਦੀ ਹੀ ਮਿਲਣ ਦੀ ਉਮੀਦ ਹੈ।

ਡੀਸੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰੋ। ਘਰ ਰਹਿ ਕੇ ਨਾ ਸਿਰਫ ਆਪਣੇ ਆਪ ਨੂੰ ਸੁਰੱਖਿਅਤ ਰੱਖੋਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿਚ ਵੀ ਯੋਗਦਾਨ ਪਾਓਗੇ।