ਪੱਤਰ ਪ੍ਰਰੇਰਕ, ਖੰਨਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਦੌਰਾਨ ਸ਼ਹੀਦ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਮੁਆਵਜ਼ਾ ਦਿੱਤੇ ਜਾਣ ਦੇ ਐਲਾਨ ਦਾ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਪਿ੍ਰੰਸੀਪਲ ਸਤੀਸ਼ ਕੁਮਾਰ ਦੂਆ, ਅਧਿਆਪਕ ਆਗੂ ਲੈਕਚਰਾਰ ਅਜੀਤ ਸਿੰਘ ਖੰਨਾ, ਕਲੈਰੀਕਲ ਸਟਾਫ਼ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਗੁਰਪ੍ਰਰੀਤ ਸਿੰਘ ਖੱਟੜਾ, ਰਾਕੇਸ਼ ਕੁਮਾਰ ਧੀਰ, ਜਗਦੀਪ ਸਿੰਘ ਕਲਾਲ ਮਾਜਰਾ ਤੇ ਖੁਸ਼ਵੰਤ ਰਾਏ ਥਾਪਰ ਸਮੇਤ ਵੱਖ-ਵੱਖ ਆਗੂਆਂ ਨੇ ਇਸ ਫੈਸਲੇ ਨੂੰ ਮੁਲਾਜ਼ਮ ਹਿਤੂ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ ਮੁਲਾਜ਼ਮਾਂ ਦਾ ਮਨੋਬਲ ਹੋਰ ਵੀ ਵਧੇਗਾ।