ਕੌਂਸਲਰ ਗੋਗਾ ਦੀ ਅਗਵਾਈ ਹੇਠ ਕਰਵਾਇਆ ਰਾਸ਼ਨ ਵੰਡ ਸਮਾਰੋਹ
ਕੌਂਸਲਰ ਸੋਹਣ ਸਿੰਘ ਗੋਗਾ ਦੀ ਅਗਵਾਈ ਹੇਠ ਰਾਸ਼ਨ ਵੰਡ ਸਮਾਰੋਹ ਕਰਵਾਇਆ
Publish Date: Thu, 30 Apr 2026 06:38 PM (IST)
Updated Date: Fri, 01 May 2026 04:14 AM (IST)
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ
ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਰਾਸ਼ਨ ਵੰਡ ਸਮਾਰੋਹ ਸੰਸਥਾ ਦੇ ਮੁੱਖ ਸਲਾਹਕਾਰ ਅਤੇ ਕੌਂਸਲਰ ਸੋਹਣ ਸਿੰਘ ਗੋਗਾ ਦੀ ਅਗਵਾਈ ਵਿਚ ਗੁਰਦੁਆਰਾ ਅਕਾਲ ਸਾਹਿਬ, ਪ੍ਰਤਾਪ ਨਗਰ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਗਿਆ। ਰਾਸ਼ਨ ਵੰਡਣ ਉਪਰੰਤ ਵਿਸ਼ੇਸ਼ ਤੌਰ ਤੇ ਪੁੱਜੇ ਸੁਰਜੀਤ ਸਿੰਘ ਨੈਬਸਨ ਨੇ ਕਿਹਾ ਕਿ ਸਮਾਜ ਸੇਵਾ ਸਭ ਤੋਂ ਵੱਡੀ ਸੇਵਾ ਹੈ ਅਤੇ ਲੋੜਵੰਦਾਂ ਦੀ ਮਦਦ ਕਰਨਾ ਹਰ ਇਨਸਾਨ ਦਾ ਫਰਜ਼ ਬਣਦਾ ਹੈ।
ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰੂਪ ਸਿੰਘ ਮਠਾੜੂ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਸਮਾਜ ਵਿੱਚ ਏਕਤਾ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਦੇ ਹਨ। 'ਆਪ' ਦੇ ਸੀਨੀਅਰ ਆਗੂ ਮਨਜੀਤ ਸਿੰਘ ਹਰਮਨ ਨੇ ਕਿਹਾ ਕਿ ਸੰਸਥਾ ਵੱਲੋਂ ਨਿਰੰਤਰ ਕੀਤੀ ਜਾ ਰਹੀ ਸੇਵਾ ਕਾਬਿਲ-ਏ-ਤਾਰੀਫ਼ ਹੈ। ਇਸ ਮੌਕੇ ਸੰਸਥਾ ਦੇ ਮੁੱਖ ਸਲਾਹਕਾਰ ਅਤੇ ਕੌਂਸਲਰ ਸੋਹਣ ਸਿੰਘ ਗੋਗਾ, ਚੇਅਰਪਰਸਨ ਕੁਲਵਿੰਦਰ ਕੌਰ ਗੋਗਾ ਨੇ ਆਏ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਹਮੇਸ਼ਾਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਵਚਨਬੱਧ ਰਹੇਗੀ ਅਤੇ ਅੱਗੇ ਵੀ ਇਸ ਤਰ੍ਹਾਂ ਦੇ ਸਮਾਜ ਭਲਾਈ ਕਾਰਜ ਜਾਰੀ ਰਹਿਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਜੀ ਕੌਰ, ਇਕਬਾਲ ਕੌਰ, ਬਲਜੀਤ ਕੌਰ, ਜਨਕ ਮਹਾਜਨ, ਬਲਵਿੰਦਰ ਕੌਰ, ਸਰਿਤਾ ਠਾਕੁਰ, ਮਨਪ੍ਰੀਤ ਕੌਰ ਗਿੱਲ, ਪ੍ਰੀਤੀ, ਪ੍ਰੇਮ ਸਿੰਘ, ਸਰੂਪ ਸਿੰਘ ਮਠਾੜੂ, ਰਣਜੀਤ ਸਿੰਘ, ਕੁੰਦਨ ਸਿੰਘ ਨਾਗੀ, ਸੁਖਵਿੰਦਰ ਸਿੰਘ ਦਹੇਲਾ, ਕਸ਼ਮੀਰ ਸਿੰਘ ਸਰਾਭਾ, ਆਕਾਸ਼ ਵਰਮਾ, ਕਮਲਜੀਤ ਸਿੰਘ, ਮਹਿੰਦਰ ਸਿੰਘ, ਜੱਗਾ ਸਿੰਘ, ਬਲਵਿੰਦਰ ਸਿੰਘ, ਗੁਰਜੀਤ ਸਿੰਘ, ਚਰਨਦੀਪ ਸਿੰਘ, ਦਵਿੰਦਰ ਸ਼ਰਮਾ, ਹਰਦੀਪ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ ਮਲਕਪੁਰ ਵੀ ਹਾਜ਼ਰ ਸਨ।