- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਮਲਾ ਹਾਈਕੋਰਟ ਪੁੱਜਣ ਤੋਂ ਬਾਅਦ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਕਮਿਸ਼ਨਰ ਨਗਰ ਨਿਗਮ ਤੇ ਅਧਿਕਾਰੀਆਂ ਦੀ ਹਾਈਕੋਰਟ 'ਚ ਜਵਾਬ ਤਲਬੀ ਹੋਣ ਤੋਂਂ ਬਾਅਦ ਕੌਂਸਲਰ ਬੱਗਾ ਤੇ ਕੌਂਸਲਰ ਸਿੱਧੂ ਨੇ ਵਿੱਤ ਤੇ ਠੇਕਾ ਕਮੇਟੀ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਵਿਧਾਇਕ ਕੁਲਵੰਤ ਸਿੰਘ ਸਿੰਘ ਸਿੱਧੂ ਦੇ ਸਪੁੱਤਰ ਯੁਵਰਾਜ ਸਿੰਘ ਸਿੱਧੂ ਤੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੇ ਸਪੁੱਤਰ ਅਮਨ ਬੱਗਾ ਖੁਰਾਣਾ ਨੂੰ ਨਗਰ ਨਿਗਮ ਲੁਧਿਆਣਾ ਦੀ ਵਿੱਤ ਤੇ ਠੇਕਾ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਸੀ। ਇਹ ਮਾਮਲਾ ਹਾਈਕੋਰਟ ਪੁੱਜਣ ਤੋਂ ਬਾਅਦ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਕਮਿਸ਼ਨਰ ਨਗਰ ਨਿਗਮ ਤੇ ਅਧਿਕਾਰੀਆਂ ਦੀ ਹਾਈਕੋਰਟ 'ਚ ਜਵਾਬ ਤਲਬੀ ਹੋਣ ਤੋਂਂ ਬਾਅਦ ਕੌਂਸਲਰ ਬੱਗਾ ਤੇ ਕੌਂਸਲਰ ਸਿੱਧੂ ਨੇ ਵਿੱਤ ਤੇ ਠੇਕਾ ਕਮੇਟੀ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਕੌਂਸਲਰ ਬੱਗਾ ਨੇ ਕਿਹਾ ਕਿ ਉਨ੍ਹਾਂ ਨੇ ਅਤੇ ਯੁਵਰਾਜ ਸਿੰਘ ਸਿੱਧੂ ਨੇ 30 ਜੁਲਾਈ 2026 ਨੂੰ ਵਿੱਤ ਤੇ ਠੇਕਾ ਕਮੇਟੀ ਦੇ ਮੈਂਬਰ ਵਜੋਂ ਆਪਣਾ ਅਸਤੀਫ਼ਾ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਭੇਜ ਦਿੱਤਾ ਸੀ। ਜਿਨ੍ਹਾਂ ਨੇ ਸਾਡਾ ਅਸਤੀਫ਼ਾ ਪ੍ਰਵਾਨ ਵੀ ਕਰ ਲਿਆ ਹੈ। ਬੱਗਾ ਨੇ ਕਿਹਾ ਕਿ ਉਹ ਹਰ ਪੱਖੋਂ ਸਹੀ ਹਨ, ਪਰ ਸ਼ਹਿਰ ਦੇ ਵਿਕਾਸ 'ਚ ਆ ਰਹੀ ਖੜ੍ਹੋਤ ਨੂੰ ਰੋਕਣ ਲਈ ਹੀ ਉਨ੍ਹਾਂ ਨੇ ਅਸਤੀਫ਼ਾ ਦੇਣਾ ਬਿਹਤਰ ਸਮਝਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਆਹੁਦਿਆਂ ਨਾਲੋਂ ਸ਼ਹਿਰ ਦਾ ਵਿਕਾਸ ਸਭ ਤੋਂ ਉਪੱਰ ਹੈ।