ਦਲਵਿੰਦਰ ਸਿੰਘ ਰਛੀਨ, ਰਾਏਕੋਟ : ਸਥਾਨਕ ਬਰਨਾਲਾ ਰੋਡ 'ਤੇ ਬੁਲਟ ਮੋਟਰ ਸਾਈਕਲ ਅਤੇ ਸਵਿਫਟ ਕਾਰ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸੇ 'ਚ ਬੁਲਟ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਧੂਰਕੋਟ ਟਾਹਲੀ ਵਾਲਾ (ਮੋਗਾ) ਆਪਣੀ ਪਤਨੀ ਕਮਲਜੀਤ ਕੌਰ ਨਾਲ ਬੁਲਟ 'ਤੇ ਬਰਨਾਲਾ ਵੱਲ ਨੂੰ ਜਾ ਰਿਹਾ ਸੀ, ਉਹ ਜਦੋਂ ਬੀਕੇ ਮੋਟਰਜ਼ ਵਰਕਸ਼ਾਪ ਨੇੜੇ ਪਹੁੰਚੇ ਤਾਂ ਅੱਗਿਓਂ ਆ ਰਹੀ ਸਵਿਫਟ ਕਾਰ ਜਿਸ ਨੂੰ ਸੁਖਬੀਰ ਸਿੰਘ ਵਾਸੀ ਕਿਰਪਾਲ ਸਿੰਘ ਵਾਲਾ ਚਲਾ ਰਿਹਾ ਸੀ, ਨਾਲ ਆਹਮੋ-ਸਾਹਮਣੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੁਲਟ ਅਤੇ ਕਾਰ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ, ਜਦਕਿ ਟੱਕਰ ਦੌਰਾਨ ਬੁਲਟ ਸਵਾਰ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਥਾਣਾ ਸਿਟੀ ਰਾਏਕੋਟ ਦੇ ਐੱਸਆਈ ਰਮਨਦੀਪ ਸਿੰਘ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਸੁਧਾਰ ਵਿਖੇ ਮੋਰਚਰੀ ਵਿਚ ਰੱਖਵਾ ਦਿੱਤਾ ਹੈ ਅਤੇ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।