ਸਟਾਫ ਰਿਪੋਰਟਰ, ਲੁਧਿਆਣਾ : ਸੂਬੇ 'ਚ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਮੰਗਲਵਾਰ ਨੂੰ ਬੱਚਤ ਭਵਨ 'ਚ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਤੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਦੀ ਅਗਵਾਈ 'ਚ ਮੀਟਿੰਗ ਹੋਈ, ਜਿਸ ਵਿੱਚ ਵੱਖ-ਵੱਖ ਵਿਭਾਗ ਦੇ ਅਧਿਕਾਰੀ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸੂਬੇ ਵਿੱਚ ਅੰਦਰੂਨੀ ਤੇ ਬਾਹਰੀ ਇਕੱਠਾਂ ਉੱਤੇ ਬੰਦਿਸ਼ਾਂ ਲਾਉਂਦੇ ਹੋਏ ਪਹਿਲੀ ਮਾਰਚ ਤੋਂ ਅੰਦਰੂਨੀ ਇਕੱਠਾਂ ਦੀ ਗਿਣਤੀ 100 ਤਕ ਤੇ ਬਾਹਰੀ ਇਕੱਠਾਂ ਦੀ ਗਿਣਤੀ 200 ਤਕ ਸੀਮਤ ਕਰਨ ਦੇ ਹੁਕਮ ਦਿੱਤੇ ਹਨ। ਇਸ ਨਾਲ ਹੀ ਸਮਾਜਿਕ ਦੂਰੀ ਦੀ ਸਖ਼ਤੀ ਨਾਲ ਪਾਲਣਾ ਕਰਨ ਤੇ ਮਾਸਕ ਪਾਉਣ ਪ੍ਰਤੀ ਲੋਕਾਂ ਨੂੰ ਅਪੀਲ ਕੀਤੀ। ਉਨ੍ਹਾਂ ਨੇ ਪੁਲਿਸ ਨੂੰ ਮਾਸਕ ਪਾਉਣ, ਸਾਰੇ ਰੈਸਟੋਰੈਂਟਾਂ ਤੇ ਮੈਰਿਜ ਪੈਲੇਸਾਂ ਵੱਲੋਂ ਕੋਵਿਡ ਨਿਗਰਾਨ ਲਾਉਣ ਬਾਰੇ ਜਾਰੀ ਨੋਟੀਫਿਕੇਸ਼ਨ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਹਨ, ਤਾਂ ਜੋ ਵੱਧ ਰਹੀ ਕੋਰੋਨਾ ਮਹਾਮਾਰੀ ਦੀ ਰਫ਼ਤਾਰ ਨੂੰ ਠੱਲ੍ਹ ਪਾਈ ਜਾ ਸਕੇ।
ਕੋਰੋਨਾ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲੋਕ : ਡੀਸੀ
Publish Date:Tue, 23 Feb 2021 09:29 PM (IST)

- # 3ovid
- # ੧੯
- # related
- # rules
- # follow
- # all
- # people
- # say
- # by
- # deputy
- # commissioner
- # ludhiana
- # and
- # cp
- # rakesh
- # kumar
- # aggarwal
