ਸਟਾਫ ਰਿਪੋਰਟਰ ,ਲੁਧਿਆਣਾ : ਲੁਧਿਆਣਾ ਜ਼ਿਲ੍ਹੇ ਨੂੰ ਅੱਜ 1.29 ਲੱਖ ਕੋਵਿਡ-19 ਵੈਕਸੀਨ ਖੁਰਾਕਾਂ ਦਾ ਨਵਾਂ ਸਟਾਕ ਪ੍ਰਰਾਪਤ ਹੋਇਆ ਤੇ ਕੱਲ੍ਹ 16 ਸਤੰਬਰ ਨੂੰ 2.5 ਮਿਲੀਅਨ ਟੀਕਾਕਰਨ ਦੇ ਅੰਕੜੇ ਨੂੰ ਪਾਰ ਕਰ ਲਿਆ ਜਾਵੇਗਾ। ਆਪਣੇ ਹਫਤਾਵਾਰੀ ਲਾਈਵ ਸੈਸ਼ਨ ਵਿੱਚ ਡੀਪੀਆਰਓ ਲੁਧਿਆਣਾ ਦੇ ਅਧਿਕਾਰਤ ਫੇਸਬੁੱਕ ਪੇਜ 'ਤੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ ਸਿਹਤ ਵਿਭਾਗ ਵੱਲੋਂ ਟੀਕਾਕਰਨ ਮੁਹਿੰਮ ਤਹਿਤ 2423128 ਲੋਕਾਂ ਦੀ ਵੈਕਸੀਨੇਸ਼ਨ ਕੀਤੀ ਗਈ ਹੈ ਤੇ ਕੱਲ੍ਹ ਜ਼ਿਲ੍ਹੇ ਭਰ ਵਿੱਚ ਮੈਗਾ ਟੀਕਾਕਰਨ ਮੁਹਿੰਮ ਤਹਿਤ 270 ਸੈਸ਼ਨ ਸਾਈਟਾਂ 'ਤੇ ਟੀਕਾਕਰਨ ਕੀਤਾ ਜਾ ਰਿਹਾ ਹੈ। ਜਿਸਦੇ ਤਹਿਤ ਵਸਨੀਕਾਂ ਦੇ 25 ਲੱਖ ਟੀਕਾਕਰਨ ਦਾ ਅੰਕੜਾ ਪਾਰ ਕਰ ਲਿਆ ਜਾਵੇਗਾ। ਉਨਾਂ੍ਹ ਕਿਹਾ ਕਿ 24 ਘੰਟਿਆਂ ਦੇ ਅੰਦਰ ਖੁਰਾਕਾਂ ਦੀ ਪੂਰੀ ਸਪਲਾਈ ਦੀ ਵਰਤੋਂ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਡੀਸੀ ਨੇ ਦੱਸਿਆ ਕਿ ਲੁਧਿਆਣਾ ਹੁਣ ਤੱਕ ਦੀ ਸਭ ਤੋਂ ਤੇਜ਼ ਟੀਕਾਕਰਨ ਮੁਹਿੰਮ ਸਦਕਾ ਪਹਿਲੇ ਨੰਬਰ 'ਤੇ ਡਟਿਆ ਖੜ੍ਹਾ ਹੈ। ਉਨ੍ਹਾਂ ਕਿਹਾ ਕਿ 16 ਜਨਵਰੀ 2021 ਨੂੰ ਟੀਕਾਕਰਨ ਮੁਹਿੰਮ ਸ਼ੁਰੂ ਕੀਤੇ ਜਾਣ ਤੋਂ ਬਾਅਦ ਲੋਕਾਂ ਦੀ ਜਲਦ ਕਵਰੇਜ਼ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਲਗਾਤਾਰ ਯਤਨਸ਼ੀਲ ਹੈ। ਵੈਕਸੀਨ ਵਾਇਰਸ ਨੂੰ ਰੋਕਣ ਦਾ ਇਕੋ ਇਕ ਰਸਤਾ ਹੈ ਅਤੇ ਇਸ ਨਾਲ ਸਮਾਜ ਨੂੰ ਛੇਤੀ ਹੀ ਸਧਾਰਨਤਾ ਵੱਲ ਪਰਤਣ ਵਿਚ ਸਹਾਇਤਾ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੰਭਾਵਤ ਤੀਜੀ ਲਹਿਰ ਦੇ ਆਉਣ ਤੋਂ ਪਹਿਲਾਂ ਹਰੇਕ ਯੋਗ ਵਿਅਕਤੀ ਦੇ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਸ਼ਰਮਾ ਨੇ ਕਿਹਾ ਕਿ ਜੀਵਨਦਾਨ ਦੇਣ ਵਾਲੀ ਵੈਕਸੀਨ ਸੰਭਾਵਤ ਤੀਜੀ ਲਹਿਰ ਨਾਲ ਨਜਿੱਠਣ ਵਿੱਚ ਸਹਾਈ ਸਿੱਧ ਹੋਵੇਗੀ ਅਤੇ ਉਨ੍ਹਾ ਮੁਹਿੰਮ ਨੂੰ ਸਫਲ ਬਣਾਉਣ ਵਾਲਿਆਂ ਨੂੰ ਵਧਾਈ ਵੀ ਦਿੱਤੀ। ਉਨ੍ਹਾ ਲੋਕਾਂ ਨੂੰ ਇਹ ਵੀ ਕਿਹਾ ਕਿ ਉਹ ਸੂਬਾ ਸਰਕਾਰ ਵੱਲੋਂ ਜਾਰੀ ਕੋਵਿਡ-19 ਹਦਾਇਤਾਂ ਦੀ ਪਾਲਣਾ ਕਰਦਿਆਂ ਮਾਸਕ ਪਹਿਨਣ, ਸਮਾਜਕ ਦੂਰੀ ਬਣਾਈ ਰੱਖਣ ਅਤੇ ਹੱਥਾਂ ਦੀ ਸਫਾਈ ਨੂੰ ਯਕੀਨੀ ਬਣਾਉਣ ਨਹੀਂ ਤਾਂ ਿਢੱਲਾ ਰਵੱਈਆ ਨਿਸ਼ਚਤ ਰੂਪ ਨਾਲ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਸੱਦਾ ਦੇ ਸਕਦਾ ਹੈ।