ਪੱਤਰ ਪੇ੍ਰਕ, ਦੋਰਾਹਾ : ਦੋਰਾਹਾ ਪੁਲਿਸ ਨੇ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 5 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਸ਼ਿਕਾਇਤਕਰਤਾ ਰਣਵੀਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਦੋਰਾਹਾ ਨੇ ਦੱਸਿਆ ਕਿ ਉਹ ਆਪਣੇ ਦੋਸਤ ਨਾਲ ਰੈਸਟੋਰੈਂਟ ਤੋਂ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਜਦੋਂ ਉਹ ਸਿਵਲ ਹਸਪਤਾਲ ਦੀ ਜਗ੍ਹਾ ਨਜ਼ਦੀਕ ਖੋਖੇ ਕੋਲ ਪੁੱਜਾ ਤਾਂ ਪਰਵਿੰਦਰ ਸਿੰਘ ਉਰਫ਼ ਕਾਲੂ ਪੁੱਤਰ ਸੁਰਜੀਤ ਸਿੰਘ, ਹਰਨੇਕ ਸਿੰਘ ਉਰਫ਼ ਨੇਕੀ ਪੁੱਤਰ ਹਰਨਾਮ ਸਿੰਘ, ਜਗਜੀਵਨ ਸਿੰਘ ਉਰਫ਼ ਜੀਵਨ ਤੇ ਗੁਰਮੁੱਖ ਸਿੰਘ ਉਰਫ਼ ਕਾਕਾ ਪੁੱਤਰ ਚਰਨ ਸਿੰਘ ਵਾਸੀ ਦੋਰਾਹਾ ਤੇ ਮਨਦੀਪ ਸਿੰਘ ਪੁੱਤਰ ਗੁਰਸੇਵਕ ਸਿੰਘ ਵਾਸੀ ਬਲਾਲਾ, ਸਮਰਾਲਾ ਨੇ ਉਸ ਨੂੰ ਘੇਰ ਕੇ ਉਸ ਦੀ ਕੁੱਟਮਾਰ ਕੀਤੀ। ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।