16ਪੀ ਕਥਿਤ ਮੁਲਜ਼ਮ ਪੁਲਿਸ ਪਾਰਟੀ ਨਾਲ।

ਪੱਤਰ ਪ੍ੇਰਕ, ਖੰਨਾ

ਪੁਲਿਸ ਵੱਲੋਂ 320 ਗ੍ਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਥਾਣੇਦਾਰ ਲਾਭ ਸਿੰਘ ਨਾਰਕੋਟਿਕ ਸੈੱਲ ਖੰਨਾ ਤੇ ਸਹਾਇਕ ਥਾਣੇਦਾਰ ਤਰਵਿੰਦਰ ਕੁਮਾਰ ਸੀਆਈਏ ਖੰਨਾ ਵੱਲੋਂ ਪੁਲਿਸ ਪਾਰਟੀ ਸਮੇਤ ਅਮਲੋਹ ਰੋਡ ਖੰਨਾ 'ਤੇ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਸ਼ਿਵ ਮੰਦਰ (ਮਿਲਟਰੀ ਗਰਾਊਂਡ) ਵੱਲੋਂ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਦੇਖਕੇ ਘਬਰਾ ਕੇ ਵਾਪਸ ਮੁੜ ਪਏ। ਜਿਨ੍ਹਾਂ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਉਨ੍ਹਾਂ ਦਾ ਨਾਂ, ਪਤਾ ਪੁੱਿਛਆ। ਉਨ੍ਹਾਂ ਨੇ ਆਪਣੀ ਪਹਿਚਾਣ ਅਰਬਾਜ਼ ਖਾਨ ਵਾਸੀ ਦਿੱਲੀ ਤੇ ਮਹਿਰ ਬੇਗ ਵਾਸੀ ਨਵੀਂ ਦਿੱਲੀ ਵਜੋਂ ਕਰਵਾਈ। ਮੌਕੇ 'ਤੇ ਪਹੁੰਚੇ ਡੀਐੱਸਪੀ ਮੁਕੇਸ਼ ਕੁਮਾਰ ਵੱਲੋਂ ਉਕਤ ਨੌਜਵਾਨਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 320 ਗ੍ਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵੱਲੋਂ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।