ਸੁਰਿੰਦਰ ਅਰੋੜਾ, ਮੁੱਲਾਂਪੁਰ ਦਾਖਾ : ਥਾਣਾ ਦਾਖਾ ਦੀ ਪੁਲਿਸ ਨੇ ਗਸ਼ਤ ਦੌਰਾਨ ਨੌਜਵਾਨ ਨੂੰ ਕਾਬੂ ਕਰਕੇ ਉਸਦੀ ਤਾਲਾਸ਼ੀ ਲੈਣ ਉਪਰੰਤ ਉਸ ਪਾਸੋਂ 30 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ। ਫੜੇ ਗਏ ਨੌਜਵਾਨ ਦੀ ਪਛਾਣ ਹਰਜਿੰਦਰ ਸਿੰਘ ਉਰਫ ਜਿੰਦਰ ਪੁੱਤਰ ਦਰਸ਼ਨ ਸਿੰਘ ਵਾਸੀ ਕੋਟਲੀ ਵਜੋਂ ਹੋਈ। ਇਸ ਮੌਕੇ ਏਐੱਸਆਈ ਸੁਖਮੰਦਰ ਸਿੰਘ ਨੇ ਦੱਸਿਆ ਕਿ ਐੱਸਆਈ ਜਰਨੈਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਜਦੋਂ ਪਿੰਡ ਕੋਟਲੀ ਨੇੜੇ ਗਸ਼ਤ ਕਰ ਰਹੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ ਅਤੇ ਉਹ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤਾਂ ਉਕਤ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਦੀ ਉਸਦੀ ਤਲਾਸ਼ੀ ਲਈ ਤਾਂ ਉਸ ਤੋਂ 30 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਫੜੇ ਗਏ ਨੌਜਵਾਨ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ।