ਪੱਤਰ ਪ੍ਰਰੇਰਕ, ਖੰਨਾ : ਨਾਜਾਇਜ਼ ਸ਼ਰਾਬ ਦੀਆਂ 12 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਵਾਰਡ 16 ਖੰਨਾ ਵੱਜੋਂ ਹੋਈ। ਜਾਣਕਾਰੀ ਅਨੁਸਾਰ ਹੌਲਦਾਰ ਜਗਪ੍ਰਰੀਤ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਖਟੀਕਾ ਚੌਂਕ 'ਚ ਮੌਜੂਦ ਸੀ ਤਾਂ ਪੁਲਿਸ ਨੂੰ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸਦੇ ਹੱਥ 'ਚ ਥੈਲਾ ਫੜਿਆ ਹੋਇਆ ਸੀ। ਪੁਲਿਸ ਨੂੰ ਦੇਖ ਕੇ ਉਹ ਪਿੱਛੇ ਵੱਲ ਮੁੜਨ ਲੱਗਾ ਤਾਂ ਪੁਲਿਸ ਨੇ ਕਾਬੂ ਕਰ ਲਿਆ ਤੇ ਉਸ ਕੋਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਮਿਲੀਆਂ। ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਗਈ।