ਸੰਤੋਸ਼ ਕੁਮਾਰ ਸਿੰਗਲਾ, ਮਲੌਦ : ਪੁਲਿਸ ਨੂੰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਨਸ਼ਾ ਤਸਕਰ ਕੋਲੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਮਲੌਦ ਦੇ ਮੁੱਖ ਅਫਸਰ ਨਛੱਤਰ ਸਿੰਘ ਨੇ ਦੱਸਿਆ ਕਿ ਥਾਣੇਦਾਰ ਸੁਖਵਿੰਦਰ ਸਿੰਘ ਨੂੰ ਮਿਲੀ ਇਤਲਾਹ 'ਤੇ ਫੌਰੀ ਕਾਰਵਾਈ ਕਰਦੇ ਹੋਏ ਥਾਣੇਦਾਰ ਗੁਰਜੰਟ ਸਿੰਘ ਵੱਲੋਂ ਟੀ ਪੁਆਇੰਟ ਰੋੜੀਆ ਵਿਖੇ ਨਾਕਾਬੰਦੀ ਕਰਕੇ ਕਾਰ ਨੰ. ਐਚ.ਆਰ. 78ਏ 1515 'ਚੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨੂੰ ਸਚਿਨ ਸ਼ਰਮਾ ਪੁੱਤਰ ਅਰੁਣ ਸ਼ਰਮਾ ਵਾਸੀ ਕਬੀਰ ਨਗਰ ਅੰਬਾਲਾ ਕੈਂਟ ਚਲਾ ਰਿਹਾ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ 'ਚ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਥਾਣਾ ਮੁਖੀ ਨਛੱਤਰ ਸਿੰਘ ਨੇ ਕਿਹਾ ਕਿ ਐੱਸਐੱਸਪੀ ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ ਤੇ ਡੀਐੱਸਪੀ ਪਾਇਲ ਹਰਦੀਪ ਸਿੰਘ ਚੀਮਾ ਦੀ ਸ਼ਖਤ ਹਦਾਇਤਾਂ ਅਨੁਸਾਰ ਮਲੌਦ ਪੁਲਿਸ ਨਸ਼ਾ ਤਸਕਰਾਂ ਖ਼ਿਲਾਫ਼ ਪੂਰੀ ਸਖਤੀ ਵਰਤੀ ਜਾ ਰਹੀ ਹੈ ਤੇ ਮੁਖਬਰਾਂ ਤੇ ਪਬਲਿਕ ਦੀ ਸਹਾਇਤਾ ਨਾਲ ਨਸ਼ਾ ਤਸਕਰਾਂ 'ਤੇ ਨਕੇਲ ਕਸੀ ਹੋਈ ਹੈ।