ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਤਾਲੇ ਤੋੜ ਕੇ ਸ਼ਾਤਰ ਚੋਰਾਂ ਨੇ ਇਲੈਕਟ੍ਰਾਨਿਕ ਦੀ ਦੁਕਾਨ 'ਚੋਂ ਛੇ ਬੈਟਰੀਆਂ ਚੋਰੀ ਕਰ ਲਈਆਂ। ਇਸ ਮਾਮਲੇ ਸਬੰਧੀ ਥਾਣਾ ਡਵੀਜ਼ਨ ਨੰਬਰ ਛੇ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਗੁਰੂ ਨਾਨਕਪੁਰਾ ਦੇ ਵਾਸੀ ਕਮਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮਿਲਰਗੰਜ ਇਲਾਕੇ 'ਚ ਚੌਧਰੀ ਇਲੈਕਟ੍ਰਾਨਿਕ ਨਾਮ ਦੀ ਦੁਕਾਨ ਹੈ। ਬੀਤੀ ਰਾਤ ਉਹ ਦੁਕਾਨ ਨੂੰ ਤਾਲੇ ਲਗਾ ਕੇ ਘਰ ਚਲੇ ਗਏ। ਅਗਲੇ ਦਿਨ ਸਵੇਰੇ ਇਕ ਰਾਹਗੀਰ ਨੇ ਫੋਨ 'ਤੇ ਸੂਚਨਾ ਦਿੱਤੀ ਕਿ ਉਨ੍ਹਾਂ ਦੀ ਦੁਕਾਨ ਦੇ ਤਾਲੇ ਟੁੱਟੇ ਹੋਏ ਹਨ। ਮੌਕੇ 'ਤੇ ਪਹੁੰਚੇ ਕਮਲਜੀਤ ਸਿੰਘ ਨੇ ਦੇਖਿਆ ਕਿ ਦੁਕਾਨ ਦੇ ਅੰਦਰੋਂ ਛੇ ਬੈਟਰੀਆਂ ਚੋਰੀ ਹੋ ਚੁੱਕੀਆਂ ਹਨ। ਇਸ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਕਮਲਜੀਤ ਸਿੰਘ ਦੇ ਬਿਆਨਾਂ ਉਪਰ ਅਣਪਛਾਤੇ ਚੋਰਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਤਲਾਸ਼ ਕੀਤੀ ਜਾ ਰਹੀ ਹੈ ਜਲਦੀ ਹੀ ਮਾਮਲਾ ਹੱਲ ਹੋ ਜਾਵੇਗਾ।