ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਥਾਣਾ ਮੋਤੀ ਨਗਰ ਦੀ ਪੁਲਿਸ ਨੇ ਨਸ਼ੀਲੇ ਪਾਊਡਰ ਅਤੇ ਗਾਂਜੇ ਸਮੇਤ ਤਿੰਨ ਨੰਬਰ ਡਿਵੀਜ਼ਨ ਚੌਕ ਵਾਸੀ ਅਸ਼ਫਾਕ ਆਲਮ ਅਤੇ ਜਨਕਪੁਰੀ ਵਾਸੀ ਸੋਮਨਾਥ ਨੂੰ ਗਿ੍ਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਉਨ੍ਹਾਂ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫ਼ਸਰ ਮੇਵਾ ਰਾਮ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਘੋੜਾ ਕਾਲੋਨੀ ਚੌਕ ਵਿਚ ਨਾਕਾਬੰਦੀ ਕੀਤੀ ਹੋਈ ਸੀ ਇਸੇ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਗਾਂਜੇ ਅਤੇ ਨਸ਼ੀਲੇ ਪਾਊਡਰ ਦੀਆਂ ਪੁੜੀਆਂ ਬਣਾ ਕੇ ਵੇਚਦੇ ਹਨ। ਜਾਣਕਾਰੀ ਤੋਂ ਬਾਅਦ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕੀਤਾ। ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ 'ਚੋਂ 300 ਗ੍ਰਾਮ ਗਾਂਜਾ ਅਤੇ 6 ਗਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਿਸ ਦਾ ਕਹਿਣਾ ਹੈ ਕਿ ਦੋਵਾਂ ਮੁਲਜ਼ਮਾਂ ਕੋਲੋਂ ਵਧੇਰੇ ਪੁੱਛਗਿੱਛ ਕੀਤੀ ਜਾ ਰਹੀ ਹੈ।