ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਐਂਟੀ ਸਮੱਗਿਲੰਗ ਸੈੱਲ ਦੀ ਟੀਮ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਮੁਲਜ਼ਮ ਨੂੰ ਗਿ੍ਫਤਾਰ ਕੀਤਾ ਹੈ। ਪੁਲਿਸ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਭੂੰਦੜੀ ਦੇ ਵਾਸੀ ਗੁਰਚਰਨ ਸਿੰਘ ਉਰਫ਼ ਚਾਂਦੀ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਐਂਟੀ ਸਮੱਗਿਲੰਗ ਸੈੱਲ ਦੇ ਇੰਚਾਰਜ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਖਹਿਰਾ ਬੇਟ ਇਲਾਕੇ ਵਿਚ ਚੱਲ ਰਹੀ ਨਾਜਾਇਜ਼ ਸ਼ਰਾਬ ਦੀ ਭੱਠੀ 'ਤੇ ਛਾਪੇਮਾਰੀ ਕਰਕੇ ਪੁਲਿਸ ਨੇ ਮੁਲਜ਼ਮ ਗੁਰਚਰਨ ਸਿੰਘ ਨੂੰ ਗਿ੍ਫਤਾਰ ਕੀਤਾ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ 'ਚੋਂ ਪਲਾਸਟਿਕ ਦੀ ਕੈਨੀ, ਨਾਜਾਇਜ਼ ਸ਼ਰਾਬ ਦੀਆਂ 30 ਬੋਤਲਾਂ, 1 ਡਰੰਮ ਭੱਠੀ, 1 ਟਿਊਬ, 1 ਪਤੀਲਾ, 1 ਪਾਈਪ ਅਤੇ 1 ਪੀਪਾ ਬਰਾਮਦ ਕੀਤਾ। ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।