ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਦੋ ਨੌਜਵਾਨਾਂ ਵੱਲੋਂ ਵਿਅਕਤੀ ਕੋਲੋਂ ਮੋਬਾਈਲ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਸੁਭਾਸ਼ ਨਗਰ ਗਲੀ ਨੰਬਰ 4 ਵਾਸੀ ਝੁੱਗੀ ਲਾਲ ਦੇ ਬਿਆਨਾਂ 'ਤੇ ਗੌਰਵ ਅਤੇ ਗੋਪਾਲ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਝੁੱਗੀ ਲਾਲ ਨੇ ਦੱਸਿਆ ਕਿ ਉਹ ਦੁਪਹਿਰ 12 ਵਜੇ ਦੇ ਕਰੀਬ ਗੁੜ ਮੰਡੀ ਇਲਾਕੇ 'ਚੋਂ ਰਾਸ਼ਨ ਲੈਣ ਗਿਆ ਸੀ। ਰਸਤੇ ਵਿੱਚ ਉਸ ਨੂੰ 2 ਅਣਪਛਾਤੇ ਨੌਜਵਾਨਾਂ ਨੇ ਰੋਕ ਲਿਆ। ਮੁਲਜ਼ਮਾਂ ਨੇ ਧੱਕੇ ਨਾਲ ਉਸ ਕੋਲੋਂ ਮੋਬਾਇਲ ਖੋਹ ਲਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਏਐੱਸਆਈ ਅਮਰੀਕ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।