ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਮਹਾਨਗਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਦੋ ਪਹੀਆ ਵਾਹਨ ਚੋਰੀ ਕਰਨ ਵਾਲੇ ਗਿਰੋਹ ਨੂੰ ਪੁਲਿਸ ਨੇ ਬੇਨਕਾਬ ਕੀਤਾ ਹੈ। ਇਸ ਮਾਮਲੇ 'ਚ ਥਾਣਾ ਸਾਹਨੇਵਾਲ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਫਤਿਹ ਸਿੰਘ ਨਗਰ ਸ਼ਿਮਲਾਪੁਰੀ ਦੇ ਰਹਿਣ ਵਾਲੇ ਗਗਨਪ੍ਰਰੀਤ ਸਿੰਘ ਅਤੇ ਆਦਰਸ਼ ਨਗਰ ਵਾਸੀ ਅੰਮਿ੍ਤਪਾਲ ਸਿੰਘ ਵਜੋਂ ਹੋਈ ਹੈ।

ਇਸ ਮਾਮਲੇ ਵਿਚ ਜਾਣਕਾਰੀ ਦਿੰਦੇ ਹੋਏ ਥਾਣਾ ਸਾਹਨੇਵਾਲ ਦੇ ਮੁਖੀ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਥਾਣਾ ਸਾਹਨੇਵਾਲ ਪੁਲਿਸ ਨੂੰ ਸ਼ੀਲੋ ਵਾਲਾ ਡੇਰੇ ਨੇੜੇ ਰਹਿਣ ਵਾਲੇ ਗੁਰਜੀਤ ਸਿੰਘ ਨੇ ਮੋਟਰਸਾਈਕਲ ਚੋਰੀ ਹੋਣ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਉਕਤ ਮਾਮਲੇ ਵਿੱਚ ਤਫਤੀਸ਼ ਕਰਦੇ ਹੋਏ ਪੁਲਿਸ ਨੇ ਮੁਲਜ਼ਮ ਗਗਨਪ੍ਰਰੀਤ ਸਿੰਘ ਉਰਫ ਗੱਗੂ ਨੂੰ ਗਿ੍ਫ਼ਤਾਰ ਕਰਕੇ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ। ਪੜਤਾਲ ਦੌਰਾਨ ਉਸਦੇ ਦੂਜੇ ਸਾਥੀ ਅੰਮਿ੍ਤਪਾਲ ਸਿੰਘ ਬਾਰੇ ਜਾਣਕਾਰੀ ਮਿਲੀ ਅਤੇ ਵਧੇਰੀ ਪੜਤਾਲ ਦੌਰਾਨ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਤਿੰਨ ਸਕੂਟੀਆਂ ਤੇ ਪੰਜ ਮੋਟਰਸਾਈਕਲ ਬਰਾਮਦ ਕੀਤੇ, ਜੋ ਕਿ ਵੱਖ ਵੱਖ ਥਾਵਾਂ ਤੋਂ ਚੋਰੀ ਕੀਤੇ ਗਏ ਸਨ। ਪੁਲਿਸ ਨੂੰ ਆਸ ਹੈ ਕਿ ਵਧੇਰੇ ਪੜਤਾਲ ਦੌਰਾਨ ਵਾਹਨ ਚੋਰੀ ਦੀਆਂ ਹੋਰ ਕਈ ਵਾਰਦਾਤਾਂ ਬਾਰੇ ਅਹਿਮ ਸੁਰਾਗ ਹੱਥ ਲੱਗਣਗੇ।