ਐੱਸਪੀ ਜੋਸ਼ੀ, ਲੁਧਿਆਣਾ : ਦੜਾ-ਸੱਟਾ ਲਗਵਾਉਣ ਦੇ 2 ਮੁਲਜ਼ਮਾਂ ਨੂੰ ਥਾਣਾ ਟਿੱਬਾ ਪੁਲਿਸ ਵੱਲੋਂ ਨਕਦੀ ਸਣੇ ਗਿ੍ਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਸਥਾਨਕ ਗੋਪਾਲ ਨਗਰ ਦੇ ਰਹਿਣ ਵਾਲੇ ਕਰਨੈਲ ਸਿੰਘ ਅਤੇ ਸੰਧੂ ਕਾਲੋਨੀ ਵਾਸੀ ਜਤਿੰਦਰ ਸੂਦ ਵਜੋਂ ਹੋਈ ਹੈ। ਇਸ ਮਾਮਲੇ ਦੇ ਤਫਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੰਪਨੀ ਬਾਗ ਨੇੜੇ ਸ਼ਰਮਾ ਸਵੀਟ ਕੋਲ ਭੋਲੇ-ਭਾਲੇ ਲੋਕਾਂ ਨੂੰ ਪੈਸਾ 10 ਗੁਣਾ ਕਰਨ ਦਾ ਝਾਂਸਾ ਦੇ ਕੇ ਦੜਾ-ਸੱਟਾ ਲਗਵਾਇਆ ਜਾ ਰਿਹਾ ਹੈ। ਉਕਤ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਨੇ ਰੇਡ ਕਰ ਕੇ ਦੋਵਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਕੋਲੋਂ 7 ਹਜ਼ਾਰ ਰੁਪਏ ਬਰਾਮਦ ਕੀਤੇ।