ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਕਰਾਈਮ ਬ੍ਾਂਚ 2 ਦੀ ਪੁਲਿਸ ਨੇ ਦੋ ਕਿੱਲੋ ਗਾਂਜੇ ਸਮੇਤ ਗਿਆਸਪੁਰਾ ਵਾਸੀ ਰਾਜੀਵ ਸਾਹਨੀ ਨੂੰ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਏਐੱਸਆਈ ਰਣਧੀਰ ਸਿੰਘ ਦੱਸਿਆ ਕਿ ਪੁਲਿਸ ਪਾਰਟੀ ਨੇ ਜੈਨ ਚੌਕ ਡਾਬਾ ਇਲਾਕੇ ਵਿਚ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਮੁਲਜ਼ਮ ਪਲੈਟੀਨਾ ਮੋਟਰਸਾਈਕਲ ਤੇ ਸਵਾਰ ਹੋ ਕੇ ਆਇਆ, ਜਿਸ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਜਦ ਉਸਦੀ ਤਲਾਸ਼ੀ ਲਈ ਗਈ ਤਾਂ ਮੁਲਜ਼ਮ ਦੇ ਕਬਜ਼ੇ 'ਚੋਂ ਦੋ ਕਿੱਲੋ ਗਾਂਜਾ ਬਰਾਮਦ ਹੋਇਆ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।