ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋਏ ਵਿਅਕਤੀਆਂ ਨੇ ਨੌਜਵਾਨ 'ਤੇ ਹਮਲਾ ਕਰ ਦਿੱਤਾ। ਨੌਜਵਾਨ ਨੂੰ ਬੁਰੀ ਤਰਾਂ੍ਹ ਫੱਟੜ ਕਰਨ ਤੋਂ ਬਾਅਦ ਮੁਲਜ਼ਮ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਇਸ ਮਾਮਲੇ ਵਿਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਗੁਰੂ ਨਾਨਕ ਨਗਰ ਦੇ ਰਹਿਣ ਵਾਲੇ ਗੁਰਸ਼ਰਨ ਸਿੰਘ ਦੇ ਬਿਆਨਾਂ ਉਪਰ ਗਿਆਸਪੁਰਾ ਦੇ ਵਾਸੀ ਅਵਿਨਾਸ਼, ਗੋਲਡੀ ਅਤੇ ਨਿਤੀਸ਼ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਦੁਪਹਿਰ ਵੇਲੇ ਆਪਣੇ ਪਿਤਾ ਨੂੰ ਫੈਕਟਰੀ ਵਿੱਚ ਰੋਟੀ ਦੇ ਕੇ ਘਰ ਵਾਪਸ ਆ ਰਿਹਾ ਸੀ। ਜਿਵੇਂ ਹੀ ਉਹ ਢੰਡਾਰੀ ਕਲਾਂ ਨੇੜੇ ਪੁੱਜਾ ਤਾਂ ਉਕਤ ਮੁਲਜਮਾਂ ਨੇ ਰੰਜਿਸ਼ਨ ਉਸ 'ਤੇ ਹਮਲਾ ਕਰ ਦਿੱਤਾ। ਉਸ ਨੂੰ ਲਹੂ ਲੁਹਾਣ ਕਰਕੇ ਮੁਲਜ਼ਮ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਇਸ ਮਾਮਲੇ ਵਿਚ ਥਾਣਾ ਸਾਹਨੇਵਾਲ ਦੇ ਏਐੱਸਆਈ ਕਰਨੈਲ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।