ਐੱਸਪੀ ਜੋਸ਼ੀ, ਲੁਧਿਆਣਾ : ਸਥਾਨਕ ਪਿੰਡ ਦੇ ਰਹਿਣ ਵਾਲੇ ਪਰਿਵਾਰ ਦੀ ਕਰੀਬ 14 ਸਾਲਾ ਲੜਕੀ ਸ਼ੱਕੀ ਹਾਲਾਤ 'ਚ ਲਾਪਤਾ ਹੋ ਗਈ। ਇਸ ਮਾਮਲੇ ਵਿਚ ਥਾਣਾ ਸਲੇਮਟਾਬਰੀ ਪੁਲਿਸ ਨੇ ਲੜਕੀ ਦੀ ਮਾਂ ਦੇ ਬਿਆਨਾਂ ਉਪਰ ਪਰਚਾ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਲੜਕੀ ਦੀ ਮਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸਦੀ ਕਰੀਬ 14 ਸਾਲ ਦੀ ਨਾਬਾਲਿਗ ਲੜਕੀ ਦੁਪਹਿਰ ਦੋ ਵਜੇ ਪੀਰਾਂ ਦੀ ਜਗ੍ਹਾ ਦੇ ਨੇੜੇ ਗਊਸ਼ਾਲਾ ਪਿੰਡ ਤਲਵੰਡੀ ਤੋਂ ਬਿਨਾਂ ਕਿਸੇ ਨੂੰ ਦੱਸੇ ਚਲੀ ਗਈ। ਕਾਫੀ ਦੇਰ ਤੱਕ ਲੜਕੀ ਵਾਪਸ ਨਾ ਆਈ ਤਾਂ ਉਨਾਂ੍ਹ ਆਪਣੇ ਪੱਧਰ 'ਤੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ, ਪਰ ਉਸ ਦਾ ਕੁਝ ਪਤਾ ਨਾ ਲੱਗਾ। ਇਸ 'ਤੇ ਉਨ੍ਹਾਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ।