ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਸਥਾਨਕ ਇਲਾਕੇ ਦੀ ਰਹਿਣ ਵਾਲੀ 17 ਸਾਲਾ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਸਬੰਧੀ ਥਾਣਾ ਡਾਬਾ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੀ ਮਾਤਾ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਦੀ ਲੜਕੀ ਸ਼ੱਕੀ ਹਾਲਾਤ 'ਚ ਲਾਪਤਾ ਹੋ ਗਈ। ਜਦ ਉਨ੍ਹਾਂ ਲੜਕੀ ਦੀ ਭਾਲ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਫ਼ਤਹਿਪੁਰ ਦੇ ਪਿੰਡ ਪਥਰਾਵਾ ਦਾ ਰਹਿਣ ਵਾਲਾ ਮੂਲ ਚੰਦ ਉਸ ਦੀ ਬੇਟੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਕੇ ਲੈ ਗਿਆ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।