ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਸੱਗੂ ਚੌਕ 'ਚੋਂ ਬੁਲੇਟ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਸਬੰਧੀ ਥਾਣਾ ਡਵੀਜ਼ਨ ਨੰਬਰ ਅੱਠ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਹੈਬੋਵਾਲ ਵਾਸੀ ਸੰਚਿਤ ਬਾਂਸਲ ਨੇ ਦੱਸਿਆ ਉਸ ਨੇ ਸਵੇਰ ਵੇਲੇ ਆਪਣਾ ਬੁਲੇਟ ਮੋਟਰਸਾਈਕਲ ਸੱਗੂ ਚੌਕ 'ਚ ਹਾਰਡਵੇਅਰ ਦੀ ਦੁਕਾਨ ਦੇ ਸਾਹਮਣੇ ਖੜ੍ਹਾ ਕੀਤਾ ਸੀ। ਕੁੱਝ ਸਮੇਂ ਬਾਅਦ ਜਦ ਉਹ ਵਾਪਸ ਆਇਆ ਤਾਂ ਦੇਖਿਆ ਕਿ ਮੋਟਰਸਾਈਕਲ ਉਥੋਂ ਗਾਇਬ ਸੀ। ਇਸ ਮਾਮਲੇ 'ਚ ਜਾਂਚ ਅਧਿਕਾਰੀ ਸਤਵਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।