ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਮੋਤੀ ਨਗਰ ਇਲਾਕੇ 'ਚ ਮਹਿਲਾ ਡਾਕਟਰ ਦੇ ਸਕੂਟਰ ਦੀ ਡਿੱਕੀ ਤੋੜ ਕੇ ਚੋਰਾਂ ਨੇ ਨਕਦੀ ਅਤੇ ਮੋਬਾਈਲ ਫੋਨ ਚੋਰੀ ਕਰ ਲਿਆ। ਇਸ ਮਾਮਲੇ ਵਿਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ 39 ਸੈਕਟਰ ਚੰਡੀਗੜ੍ਹ ਰੋਡ ਵਾਸੀ ਡਾ. ਤਰਨਜੀਤ ਕੌਰ ਦੇ ਬਿਆਨਾਂ 'ਤੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਡਾ. ਤਰਨਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਸ਼ਾਮ 6 ਵਜੇ ਦੇ ਕਰੀਬ ਆਪਣੀ ਐਕਟਿਵਾ ਸੀਲੈਂਟ ਸਕੂਲ ਮੋਤੀ ਨਗਰ ਦੇ ਬਾਹਰ ਖੜ੍ਹੀ ਕੀਤੀ ਸੀ। ਕੁਝ ਸਮੇਂ ਬਾਅਦ ਜਦ ਤਰਨਜੀਤ ਕੌਰ ਵਾਪਸ ਆਏ ਤਾਂ ਉਨਾਂ੍ਹ ਨੇ ਦੇਖਿਆ ਕਿ ਸਕੂਟਰ ਦੀ ਡਿੱਕੀ ਟੁੱਟੀ ਹੋਈ ਸੀ ਤੇ 7 ਹਜ਼ਾਰ ਰੁਪਏ ਦੀ ਨਕਦੀ ਅਤੇ ਮੋਬਾਈਲ ਫੋਨ ਗਾਇਬ ਸੀ। ਮਾਮਲੇ ਦੀ ਜਾਣਕਾਰੀ ਮਿਲਦੇ ਸਾਰ ਥਾਣਾ ਮੋਤੀ ਨਗਰ ਦੇ ਏਐੱਸਆਈ ਮੇਵਾ ਰਾਮ ਮੌਕੇ 'ਤੇ ਪਹੁੰਚੇ। ਜਾਂਚ ਅਧਿਕਾਰੀ ਦੇ ਮੁਤਾਬਕ ਪੁਲਿਸ ਨੇ ਵਾਰਦਾਤ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ 'ਚ ਲੈ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮਹਿਲਾ ਡਾਕਟਰ ਦੇ ਬਿਆਨਾਂ 'ਤੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।