ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਪ੍ਰਤਾਪ ਚੌਕ ਨੇੜੇ ਪੈਂਦੀ ਸਬਜ਼ੀ ਮੰਡੀ ਕੋਲ ਵਾਪਰੇ ਸੜਕ ਹਾਦਸੇ ਦੌਰਾਨ 6 ਸਾਲਾ ਮਾਸੂਮ ਬੱਚੇ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ-6 ਦੀ ਪੁਲਿਸ ਨੇ ਬੱਚੇ ਪ੍ਰਰੀਤਮ ਪ੍ਰਜਾਪਤੀ (6) ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੂੰ ਜਾਣਕਾਰੀ ਦਿੰਦਿਆਂ ਦਸਮੇਸ਼ ਨਗਰ ਵਾਸੀ ਨੰਦ ਲਾਲ ਨੇ ਦੱਸਿਆ ਕਿ ਉਹ ਬੀਤੀ ਰਾਤ ਸਾਢੇ 9 ਵਜੇ ਦੇ ਕਰੀਬ ਐਕਟਿਵਾ 'ਤੇ ਪਤਨੀ ਤੇ ਬੇਟੇ ਪ੍ਰਰੀਤਮ ਪ੍ਰਜਾਪਤੀ ਨਾਲ ਪ੍ਰਤਾਪ ਚੌਕ ਵੱਲ ਜਾ ਰਿਹਾ ਸੀ। ਸਬਜ਼ੀ ਮੰਡੀ ਨੇੜੇ ਉਨ੍ਹਾਂ ਨੂੰ ਤੇਜ਼ ਰਫ਼ਤਾਰ ਜੀਪ ਨੇ ਟੱਕਰ ਮਾਰ ਦਿੱਤੀ। ਹਾਦਸੇ 'ਚ ਬੱਚੇ ਨੂੰ ਗੰਭੀਰ ਸੱਟਾਂ ਲਗੀਆਂ, ਜਿਸ ਨੂੰ ਸੀਐੱਮਸੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਕੁਝ ਦੇਰ ਬਾਅਦ ਉਸ ਨੇ ਦਮ ਤੋੜ ਦਿੱਤਾ। ਇਸ ਮਾਮਲੇ ਦੇ ਜਾਂਚ ਅਧਿਕਾਰੀ ਏਐੱਸਆਈ ਕੁਲਬੀਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਨੰਦ ਲਾਲ ਦੇ ਬਿਆਨਾਂ 'ਤੇ ਜੈਮਲ ਰੋਡ ਜਨਤਾ ਨਗਰ ਵਾਸੀ ਅੰਮਿ੍ਤਪਾਲ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।