ਐੱਸਪੀ ਜੋਸ਼ੀ, ਲੁਧਿਆਣਾ : ਗ਼ੈਰ-ਕਾਨੂੰਨੀ ਢੰਗ ਨਾਲ ਦੜਾ-ਸੱਟਾ ਲਗਵਾ ਕੇ ਆਮ ਲੋਕਾਂ ਨਾਲ ਵਿੱਤੀ ਠੱਗੀ ਮਾਰਨ ਵਾਲੇ ਮੁਲਜ਼ਮ ਨੂੰ ਥਾਣਾ ਟਿੱਬਾ ਪੁਲਿਸ ਨੇ ਨਕਦੀ ਸਮੇਤ ਗਿ੍ਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਭਰਤ ਭੂਸ਼ਨ ਵਜੋਂ ਹੋਈ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਰਮੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗ੍ਰੀਨਲੈਂਡ ਸਕੂਲ ਸੁਭਾਸ਼ ਨਗਰ ਨੇੜੇ ਪਰਚੀਆਂ ਰਾਂਹੀ ਦੜਾ-ਸੱਟਾ ਲਗਵਾਇਆ ਜਾ ਰਿਹਾ ਹੈ। ਉਕਤ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਨੇ ਰੇਡ ਕਰ ਕੇ ਮੁਲਜ਼ਮ ਨੂੰ ਹਿਰਾਸਤ 'ਚ ਲਿਆ। ਮੁਲਜ਼ਮ ਕੋਲੋਂ 3150 ਰੁਪਏ ਦੀ ਨਕਦੀ ਤੇ ਪਰਚੀਆਂ ਬਰਾਮਦ ਹੋਈਆਂ ਹਨ।